ਪੁਲਸ ਨੇ ਇਕ ਕਰੋੜ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਨਸ਼ਟ
Friday, Dec 20, 2024 - 04:52 PM (IST)
ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੋਪੋਰ ਪੁਲਸ ਨੇ ਇਕ ਕਰੋੜ ਰੁਪਏ ਤੋਂ ਵੱਧ ਮੁੱਲ ਦੇ ਨਸ਼ੀਲੇ ਪਦਾਰਥ ਨਸ਼ਟ ਕਰ ਦਿੱਤੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਕਦਮ ਬਾਰਾਮੂਲਾ 'ਚ ਐੱਨ.ਡੀ.ਪੀ.ਐੱਸ. (ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ) ਅਦਾਲਤ ਵਲੋਂ ਜਾਰੀ ਆਦੇਸ਼ ਤੋਂ ਬਾਅਦ ਚੁੱਕਿਆ ਗਿਆ ਹੈ, ਜਿਸ 'ਚ ਲਾਸਿਪੋਰਾ ਖੇਤਰ 'ਚ ਇਕ ਤੈਅ ਸਥਾਨ 'ਤੇ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਦਾ ਆਦੇਸ਼ ਦਿੱਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਬਾਰਾਮੂਲਾ ਜ਼ਿਲ੍ਹੇ 'ਚ ਸੋਪੋਰ ਖੇਤਰ ਦੇ ਵੱਖ-ਵੱਖ ਪੁਲਸ ਥਾਣਿਆਂ 'ਚ ਦਰਜ ਐੱਨ.ਡੀ.ਪੀ.ਐੱਸ. ਦੇ 21 ਵੱਖ-ਵੱਖ ਮਾਮਲਿਆਂ 'ਚ ਨਸ਼ੀਲੇ ਪਦਾਰਥਾਂ ਦੀ ਖੇਪ ਜ਼ਬਤ ਕੀਤੀ ਗਈ। ਅਧਿਕਾਰੀ ਨੇ ਦੱਸਿਆ ਕਿ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕਰਨ ਤੋਂ ਬਾਅਦ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰ ਦਿੱਤਾ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8