ਪੁਲਸ ਕਾਮੇ ਦੇ ਕੋਵਿਡ-19 ਪੀੜਤ ਪਾਏ ਜਾਣ ਤੋਂ ਬਾਅਦ ਥਾਣੇ ''ਚ ਪ੍ਰਵੇਸ਼ ਕੀਤਾ ਬੰਦ

05/30/2020 2:00:27 PM

ਜੰਮੂ- ਜੰਮੂ-ਕਸ਼ਮੀਰ ਦੇ ਕਠੁਆ ਜ਼ਿਲ੍ਹੇ ਦੇ ਇਕ ਥਾਣੇ 'ਚ ਤਾਇਨਾਤ ਪੁਲਸ ਕਾਮੇ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਥਾਣੇ 'ਚ ਪ੍ਰਵੇਸ਼ ਬੰਦ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕਠੁਆ ਦੇ ਸੀਨੀਅਰ ਪੁਲਸ ਸੁਪਰਡੈਂਟ ਸ਼ੈਲੇਂਦਰ ਮਿਸ਼ਰਾ ਨੇ ਕਿਹਾ ਕਿ ਪੁਲਸ ਥਾਣਾ ਬੰਦ ਕਰ ਦਿੱਤਾ ਹੈ ਅਤੇ ਜਦੋਂ ਤੱਕ ਸਾਰੇ ਕਰਮਚਾਰੀਆਂ ਦੀ ਜਾਂਚ ਰਿਪੋਰਟ ਨੈਗੇਟਿਵ ਨਹੀਂ ਆ ਜਾਂਦੀ, ਉਦੋਂ ਤੱਕ ਥਾਣੇ 'ਚ ਪ੍ਰਵੇਸ਼ ਬੰਦ ਰਹੇਗਾ।

ਉਨ੍ਹਾਂ ਨੇ ਕਿਹਾ,''ਉਦੋਂ ਤੱਕ ਕਠੁਆ ਦੇ ਮਹਿਲਾ ਪੁਲਸ ਥਾਣੇ 'ਚ ਸ਼ਿਕਾਇਤਾਂ ਦਰਜ ਕੀਤੀਆਂ ਜਾਣਗੀਆਂ।'' ਅਧਿਕਾਰੀ ਨੇ ਦੱਸਿਆ ਕਿ ਪੀੜਤ ਪਾਏ ਗਏ ਪੁਲਸ ਕਰਮਚਾਰੀ 'ਚ ਕੋਈ ਲੱਛਣ ਨਹੀਂ ਦਿਖਾਈ ਦੇ ਰਹੇ ਸਨ। ਕਠੁਆ ਦੇ ਜ਼ਿਲ੍ਹਾ ਵਿਕਾਸ ਕਮਿਸ਼ਨਰ ਓ.ਪੀ. ਭਗਤ ਨੇ ਦੱਸਿਆ ਕਿ ਇਸ ਨਵੀਨਤਮ ਮਾਮਲੇ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨਾਲ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦਾ ਅੰਕੜਾ 66 ਤੱਕ ਪਹੁੰਚ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ 'ਚੋਂ 62 ਮਰੀਜ਼ ਬਾਹਰੋਂ ਆਏ ਹਨ। ਹੁਣ ਤੱਕ ਕੁੱਲ 19 ਮਰੀਜ਼ ਠੀਕ ਹੋ ਚੁਕੇ ਹਨ।


DIsha

Content Editor

Related News