ਜੰਮੂ ਕਸ਼ਮੀਰ ਪੁਲਸ ਨੇ ਕੀਤਾ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਭਾਰੀ ਮਾਤਰਾ ''ਚ ਗੋਲਾ-ਬਾਰੂਦ ਬਰਾਮਦ
Friday, Aug 08, 2025 - 10:32 AM (IST)

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੁਲਸ ਨੇ ਸ਼ੁੱਕਰਵਾਰ ਨੂੰ ਇਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਅਤੇ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤਾ। ਪੁਲਸ ਨੇ ਦੱਸਿਆ ਕਿ ਇਕ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਨੇ ਉੱਤਰੀ ਕਸ਼ਮੀਰ ਦੇ ਤੰਗਮਰਗ ਦੇ ਗੋਗਲਦਾਰਾ-ਦਾਨਵਾਸ ਜੰਗਲਾਤ ਖੇਤਰ 'ਚ ਇਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ।
ਪੁਲਸ ਨੇ ਦੱਸਿਆ ਕਿ ਮੁਹਿੰਮ ਦੌਰਾਨ ਪੁਲਸ ਨੇ ਉਸ ਸਥਾਨ ਤੋਂ ਇਕ ਪਿਸਤੌਲ, ਇਕ ਮੈਗਜ਼ੀਨ, 9 ਰਾਊਂਡ ਗੋਲਾ-ਬਾਰੂਦ, ਇਕ ਹੱਥਗੋਲਾ ਅਤੇ ਡਾਕਟਰੀ ਸਮੱਗਰੀ ਬਰਾਮਦ ਕੀਤੀ ਹੈ। ਤੰਗਮਰਗ ਪੁਲਸ ਥਾਣੇ 'ਚ ਸੰਬੰਧੀ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8