ਜੰਮੂ-ਕਸ਼ਮੀਰ ਪੁਲਸ ਦੀ ਪਹਿਲ, ਦੇਸ਼ ਵਿਰੋਧੀ ਗਤੀਵਿਧੀਆਂ ਦੀ ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 12.5 ਲੱਖ ਇਨਾਮ

Monday, Jan 01, 2024 - 05:57 AM (IST)

ਜੰਮੂ-ਕਸ਼ਮੀਰ ਪੁਲਸ ਦੀ ਪਹਿਲ, ਦੇਸ਼ ਵਿਰੋਧੀ ਗਤੀਵਿਧੀਆਂ ਦੀ ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 12.5 ਲੱਖ ਇਨਾਮ

ਜੰਮੂ/ਸ਼੍ਰੀਨਗਰ (ਅਰੁਣ)- ਦੇਸ਼ ਵਿਰੋਧੀ ਗਤੀਵਿਧੀਆਂ ’ਤੇ ਰੋਕ ਲਾਉਣ ਦੀਆਂ ਕੋਸ਼ਿਸ਼ਾਂ ਦੇ ਤਹਿਤ ਜੰਮੂ-ਕਸ਼ਮੀਰ ਪੁਲਸ ਨੇ ਸਰਹੱਦ ਦੇ ਆਰ-ਪਾਰ ਸੁਰੰਗਾਂ, ਡਰੋਨ, ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ, ਅੱਤਵਾਦੀ ਗਤੀਵਿਧੀਆਂ ਅਤੇ ਅੱਤਵਾਦੀਆਂ ਬਾਰੇ ਖੁਫੀਆ ਸੂਚਨਾਵਾਂ ਤੇ ਜਾਣਕਾਰੀ ਦੇਣ ਵਾਲੇ ਲੋਕਾਂ ਨੂੰ 12.50 ਲੱਖ ਰੁਪਏ ਤੱਕ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ।

‘ਐਕਸ’ ’ਤੇ ਇਕ ਪੋਸਟ ਰਾਹੀਂ ਜੰਮੂ-ਕਸ਼ਮੀਰ ਪੁਲਸ ਨੇ ਕਿਹਾ ਕਿ ਲੋਕ ਅਜਿਹੀ ਜਾਣਕਾਰੀ ਸਬੰਧਤ ਜ਼ਿਲ੍ਹਾ ਪੁਲਸ ਸੁਪਰਡੈਂਟਾਂ ਨਾਲ ਸਾਂਝੀ ਕਰ ਸਕਦੇ ਹਨ ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਵੇਚ ਰਹੇ ਭੈਣ-ਭਰਾ, 20 ਕਰੋੜ ਦੀ ਹੈਰੋਇਨ ਸਣੇ ਭੈਣ ਗ੍ਰਿਫ਼ਤਾਰ, ਭਰਾ ਫਰਾਰ

ਪੁਲਸ ਨੇ ਦੇਸ਼ ਵਿਰੋਧੀ ਅਨਸਰਾਂ ਵੱਲੋਂ ਵਰਤੀਆਂ ਜਾਣ ਵਾਲੀਆਂ ਸਰਹੱਦ ਪਾਰ ਸੁਰੰਗਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਲਈ 5 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਉੱਥੇ ਹੀ, ਸਰਹੱਦ ਪਾਰੋਂ ਡਰੋਨ ਵੇਖਣ ਸਮੇਤ ਅਜਿਹੇ ਡਰੋਨਾਂ ਰਾਹੀਂ ਪਹੁੰਚਾਈ ਗਈ ਸਮੱਗਰੀ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਬਾਰੇ ਜਾਣਕਾਰੀ ਦੇਣ ਵਾਲਿਆਂ ਲਈ 3 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਨਸ਼ੀਲੇ ਪਦਾਰਥਾਂ ਦੇ ਅੰਤਰਰਾਜੀ ਮਾਡਿਊਲ ਬਾਰੇ ਜਾਣਕਾਰੀ ਦੇਣ ਵਾਲੇ ਲੋਕਾਂ ਅਤੇ ਜੇਲ੍ਹਾਂ ’ਚ ਬੰਦ ਪਾਕਿਸਤਾਨੀ ਅੱਤਵਾਦੀਆਂ ਅਤੇ ਵੱਖਵਾਦੀਆਂ ਨਾਲ ਗੱਲ ਕਰਨ ਵਾਲੇ ਲੋਕਾਂ ਤੋਂ ਇਲਾਵਾ ਸਰਹੱਦ ਪਾਰ ਅੱਤਵਾਦੀ ਆਕਿਆਂ ਜਾਂ ਉਨ੍ਹਾਂ ਦੇ ਏਜੰਟਾਂ ਨਾਲ ਗੱਲ ਕਰਨ ਜਾਂ ਸੰਦੇਸ਼ ਪਹੁੰਚਾਉਣ ਵਾਲੇ ਲੋਕਾਂ ਬਾਰੇ ਸੂਚਨਾ ਦੇਣ ਵਾਲੇ ਲੋਕਾਂ ’ਚੋਂ ਹਰੇਕ ਲਈ 2 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਜਾਂਦਾ ਸਾਲ ਵਿਛਾ ਗਿਆ ਘਰ 'ਚ ਸੱਥਰ, ਇੱਕੋ ਪਰਿਵਾਰ ਦੇ 5 ਜੀਆਂ ਨੇ ਫਾਹਾ ਲੈ ਕੇ ਕੀਤੀ ਜੀਵਨਲੀਲਾ ਸਮਾਪਤ

ਉੱਥੇ ਹੀ, ਆਮ ਲੋਕਾਂ ਨੂੰ ਅੱਤਵਾਦੀ ਰੈਂਕਾਂ ’ਚ ਸ਼ਾਮਲ ਹੋਣ ਅਤੇ ਬੰਦੂਕ ਉਠਾਉਣ ਲਈ ਉਕਸਾਉਣ ਅਤੇ ਉਤਸ਼ਾਹ ਦੇਣ ਵਾਲਿਆਂ ਬਾਰੇ ਜਾਣਕਾਰੀ ਦੇਣ ਵਾਲੇ ਲੋਕਾਂ ਲਈ ਪੁਲਸ ਵੱਲੋਂ 1 ਲੱਖ ਰੁਪਏ ਨਕਦ ਇਨਾਮ ਦਾ ਵੀ ਐਲਾਨ ਕੀਤਾ ਹੈ।

ਇਸੇ ਤਰ੍ਹਾਂ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਵਿਸ਼ੇਸ਼ ਜਾਣਕਾਰੀ ਦੇਣ ਵਾਲਿਆਂ ਲਈ 2 ਲੱਖ ਰੁਪਏ ਤੋਂ ਲੈ ਕੇ 12.50 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਉਕਤ ਜਾਣਕਾਰੀ ਦੇ ਨਤੀਜੇ ਵਜੋਂ ਗ੍ਰਿਫਤਾਰੀ ਜਾਂ ਅੱਤਵਾਦ ਵਿਰੋਧੀ ਆਪ੍ਰੇਸ਼ਨ ਤੋਂ ਬਾਅਦ ਏ, ਬੀ ਅਤੇ ਸੀ ਸ਼੍ਰੇਣੀ ਦੇ ਆਧਾਰ ’ਤੇ ਨਕਦ ਇਨਾਮ ਦਿੱਤਾ ਜਾਵੇਗਾ।

 

ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਡਰੱਗ ਤੇ ਹਥਿਆਰ ਸਮੱਗਲਿੰਗ ਰੈਕੇਟ ਦਾ ਪਰਦਾਫਾਸ਼, 19 ਕਿੱਲੋ ਹੈਰੋਇਨ ਡਰੱਗ ਮਨੀ ਸਣੇ 2 ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Harpreet SIngh

Content Editor

Related News