ਜੰਮੂ-ਕਸ਼ਮੀਰ : ਪੁਲਵਾਮਾ ''ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ''ਚ ਇਕ ਅੱਤਵਾਦੀ ਢੇਰ

10/20/2020 3:56:47 PM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਮੰਗਲਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਦੌਰਾਨ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਰਾਈਫਲ (ਆਰ.ਆਰ.), ਜੰਮੂ-ਕਸ਼ਮੀਰ ਪੁਲਸ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.) ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਤੋਂ ਬਾਅਦ ਪੁਲਵਾਮਾ ਦੇ ਹਰਕਰਿਪੋਰਾ ਕਾਕਪੋਰਾ 'ਚ ਘੇਰਾਬੰਦੀ ਅਤੇ ਤਲਾਸ਼ ਮੁਹਿੰਮ (ਕਾਸੋ) ਸ਼ੁਰੂ ਕੀਤੀ।

ਉਨ੍ਹਾਂ ਨੇ ਕਿਹਾ ਕਿ ਇਲਾਕੇ 'ਚ ਲੁਕੇ ਅੱਤਵਾਦੀਆਂ ਦੇ ਸੁਰੱਖਿਆ ਦਸਤਿਆਂ 'ਤੇ ਗੋਲੀਆਂ ਚਲਾਉਣ ਅਤੇ ਸੁਰੱਖਿਆ ਦਸਤਿਆਂ ਵਲੋਂ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਇਸ ਦੌਰਾਨ ਇਕ ਘਰ 'ਚ ਲੁਕਿਆ ਅੱਤਵਾਦੀ ਕੋਲ ਦੇ ਖੇਤ 'ਚ ਦੌੜ ਗਿਆ ਅਤੇ ਸੁਰੱਖਿਆ ਦਸਤਿਆਂ ਦੀ ਗੋਲੀਬਾਰੀ 'ਚ ਉਹ ਮਾਰਿਆ ਗਿਆ। ਬੁਲਾਰੇ ਨੇ ਕਿਹਾ ਕਿ ਮੁਹਿੰਮ ਹਾਲੇ ਚੱਲ ਰਹੀ ਹੈ। ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਨੇੜੇ-ਤੇੜੇ ਦੇ ਖੇਤਰਾਂ 'ਚ ਚੌਕਸੀ ਵਜੋਂ ਵਾਧੂ ਸੁਰੱਖਿਆ ਦਸਤਿਆਂ ਅਤੇ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।


DIsha

Content Editor

Related News