ਰਿਹਾਇਸ਼ੀ ਪ੍ਰਮਾਣ ਪੱਤਰ ਜਲਦ ਜਾਰੀ ਹੋਣ ਕਾਰਨ ਕਸ਼ਮੀਰ ਵਾਸੀ ਖ਼ੁਸ਼, ਕਿਹਾ- ਬੱਚਿਆਂ ਦਾ ਭਵਿੱਖ ਸੁਰੱਖਿਅਤ

09/04/2020 1:48:16 PM

ਅਖਨੂਰ- ਜੰਮੂ-ਕਸ਼ਮੀਰ ਦੇ ਅਖਨੂਰ ਦੇ ਜੌਰੀ ਇਲਾਕੇ 'ਚ ਲੋਕਾਂ ਨੂੰ ਰਿਹਾਇਸ਼ੀ ਪ੍ਰਮਾਣ ਪੱਤਰ ਜਾਰੀ ਕਰਨ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਲੋਕ 3 ਤੋਂ 5 ਦਿਨਾਂ ਦੇ ਅੰਦਰ ਪ੍ਰਮਾਣ ਪੱਤਰ ਪ੍ਰਾਪਤ ਕਰ ਰਹੇ ਹਨ ਅਤੇ ਖੁਸ਼ ਹੈ ਕਿ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਹੁਣ ਸੁਰੱਖਿਅਤ ਹੈ। ਜੰਮੂ ਅਤੇ ਕਸ਼ਮੀਰ ਪ੍ਰਸ਼ਾਸਨ ਨੇ ਹੁਣ ਤੱਕ 12.5 ਲੱਖ ਤੋਂ ਵੱਧ ਰਿਹਾਇਸ਼ੀ ਪ੍ਰਮਾਣ ਪੱਤਰ ਜਾਰੀ ਕੀਤੇ ਹਨ। 99 ਫੀਸਦੀ ਤੋਂ ਵੱਧ ਸਥਾਈ ਨਿਵਾਸ ਪ੍ਰਮਾਣ ਪੱਤਰ (ਪੀ.ਆਰ.ਸੀ.) ਧਾਰਕਾਂ ਨੂੰ ਜਾਰੀ ਕੀਤੇ ਜਾ ਰਹੇ ਹਨ। ਜਿਨ੍ਹਾਂ 'ਚ ਕਸ਼ਮੀਰੀ ਪੰਡਤ ਪ੍ਰਵਾਸੀ ਅਤੇ ਹੋਰ ਸ਼ਾਮਲ ਹਨ, ਜੋ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਹਨ।

ਜੌਰੀ ਦੇ ਡਾਕਟਰ ਵਿਸ਼ਾਲ ਪਰਿਹਾਰ ਤਹਿਸੀਲਦਾਰ ਨੇ ਕਿਹਾ ਕਿ ਜੇਕਰ ਜ਼ਰੂਰੀ ਕਾਗਜ਼ਾਤ ਪੇਸ਼ ਕੀਤੇ ਜਾਂਦੇ ਹਨ ਤਾਂ ਅਧਿਕਾਰੀ ਉਸੇ ਦਿਨ ਪ੍ਰਮਾਣ ਪੱਤਰ ਜਾਰੀ ਕਰ ਰਹੇ ਹਾਂ। ਅਸੀਂ ਪੀ.ਆਰ.ਸੀ. ਵਾਲੇ ਲੋਕਾਂ ਨੂੰ 4 ਦਿਨਾਂ ਦੇ ਅੰਦਰ ਰਿਹਾਇਸ਼ੀ ਪ੍ਰਮਾਣ ਪੱਤਰ ਜਾਰੀ ਕਰ ਰਹੇ ਹਾਂ। ਅਸੀਂ ਹੁਣ ਤੱਕ ਲਗਭਗ 6,000 ਪ੍ਰਮਾਣ ਪੱਤਰ ਜਾਰੀ ਕੀਤੇ ਹਨ। ਅਸੀਂ ਇਸ ਨੂੰ ਆਨਲਾਈਨ ਅਤੇ ਆਫਲਾਈਨ ਦੋਹਾਂ ਤਰ੍ਹਾਂ ਹੀ ਜਾਰੀ ਕਰ ਰਹੇ ਹਨ। ਅਸੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ 'ਤੇ ਹੀ ਪ੍ਰਮਾਣ ਪੱਤਰ ਪ੍ਰਦਾਨ ਕਰ ਰਹੇ ਹਾਂ। ਪਰਿਹਾਰ ਨੇ ਕਿਹਾ ਕਿ ਇਹ ਇਕ ਵਰਦਾਨ ਹੈ, ਜਿਸ ਨੇ ਲੋਕਾਂ ਨੂੰ ਸਨਮਾਨ ਨਾਲ ਜਿਊਣ 'ਚ ਮਦਦ ਕੀਤੀ।

ਉਨ੍ਹਾਂ ਨੇ ਕਿਹਾ ਕਿ ਪ੍ਰਮਾਣ ਪੱਤਰ ਮਿਲਣ ਤੋਂ ਬਾਅਦ ਵੈਸਟ ਪਾਕਿਸਤਾਨੀ ਸ਼ਰਨਾਰਥੀ ਹੁਣ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਹਿੱਸਾ ਬਣ ਰਹੇ ਹਨ। ਪੱਛਮੀ ਪਾਕਿਸਤਾਨੀ ਸ਼ਰਨਾਰਥੀਆਂ ਨੂੰ ਪ੍ਰਮਾਣ ਪੱਤਰ ਜਾਰੀ ਕਰਨਾ ਚੁਣੌਤੀਪੂਰਨ ਸੀ ਪਰ ਪਹਿਲੇ ਅਸੀਂ ਉਨ੍ਹਾਂ ਨੂੰ ਪ੍ਰਮਾਣ ਪੱਤਰ ਜਾਰੀ ਕਰਨ ਲਈ ਕੈਂਪ ਲਗਾਏ। ਉਨ੍ਹਾਂ ਕੋਲ ਕੋਈ ਦਸਤਾਵੇਜ਼ ਨਹੀਂ ਸਨ। ਸਥਾਨਕ ਲੋਕਾਂ ਨੇ ਸਾਡੀ ਮਦਦ ਕੀਤੀ ਅਤੇ ਅਸੀਂ ਰਿਹਾਇਸ਼ੀ ਪ੍ਰਮਾਣ ਪੱਤਰ ਜਾਰੀ ਕੀਤਾ। ਉਹ ਹੁਣ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਹਿੱਸਾ ਬਣ ਰਹੇ ਹਨ ਅਤੇ ਉਹ ਹੁਣ ਸ਼ਰਨਾਰਥੀ ਨਹੀਂ ਹਨ। ਜੋ ਵੀ ਪਿਛਲੇ 15 ਸਾਲਾਂ ਤੋਂ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਪ੍ਰਮਾਣ ਪੱਤਰ ਮਿਲ ਜਾਵੇਗਾ ਅਤੇ ਉਹ ਸਰਕਾਰੀ ਨੌਕਰੀਆਂ ਲਈ ਅਰਜ਼ੀ ਦੇ ਸਕਣਗੇ। ਇਹ ਉਨ੍ਹਾਂ ਦੇ ਬਿਹਤਰ ਭਵਿੱਖ ਨੂੰ ਸੁਰੱਖਿਅਤ ਕਰੇਗਾ।

ਪਾਕਿਸਤਾਨੀ ਪੱਛਮੀ ਸ਼ਰਨਾਰਥੀਆਂ 'ਚੋਂ ਇਕ ਮੋਹਨ ਲਾਲ ਨੇ ਕਿਹਾ,''ਇਹ ਮੇਰੇ ਬੱਚਿਆਂ ਲਈ ਚੰਗਾ ਹੈ। ਮੈਂ ਇਕ ਸਰਕਾਰੀ ਨੌਕਰੀ ਨਹੀਂ ਕਰ ਸਕਦਾ ਸੀ ਪਰ ਮੇਰੇ ਬੱਚੇ ਇਕ ਰਿਹਾਇਸ਼ੀ ਪ੍ਰਮਾਣ ਪੱਤਰ ਤੋਂ ਬਾਅਦ ਨੌਕਰੀ ਲਈ ਅਰਜ਼ੀ ਦੇ ਸਕਦੇ ਹਨ। ਅਸੀਂ ਸ਼ਰਨਾਰਥੀ ਸੀ ਅਤੇ ਹੁਣ ਅਸੀਂ ਹਿੱਸਾ ਬਣ ਗਏ ਹਨ। ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ, ਮੈਂ ਮੋਦੀ ਸਰਕਾਰ ਦਾ ਸ਼ੁੱਕਰਗੁਜ਼ਾਰ ਹਾਂ। ਅਸੀਂ ਮਹਿਸੂਸ ਕਰ ਰਹੇ ਹਨ ਕਿ ਅਸੀਂ ਆਜ਼ਾਦ ਹੋ ਗਏ।'' ਵੈਸਟ ਪਾਕਿਸਤਾਨੀ ਰਿਫਿਊਜ਼ੀ ਐਕਸ਼ਨ ਕਮੇਟੀ ਦੇ ਪ੍ਰਤੀਨਿਧੀ ਨੇ ਕਿਹਾ ਕਿ ਉਹ ਆਪਣੇ ਸੰਘਰਸ਼ ਤੋਂ ਬਾਅਦ ਸਫ਼ਲ ਹੋਏ, ਕਿਉਂਕਿ ਉਨ੍ਹਾਂ ਨੂੰ ਉਹ ਸਨਮਾਨ ਮਿਲ ਰਿਹਾ ਹੈ, ਜਿਸ ਦੇ ਉਹ ਹੱਕਦਾਰ ਹਨ।


DIsha

Content Editor

Related News