ਪੁਲਵਾਮਾ ''ਚ ਸੁਰੱਖਿਆ ਫੋਰਸ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ

06/22/2019 10:31:19 AM

ਸ਼੍ਰੀਨਗਰ (ਵਾਰਤਾ)— ਜੰਮੂ-ਕਸ਼ਮੀਰ ਵਿਚ ਪੁਲਵਾਮਾ ਜ਼ਿਲੇ ਦੇ ਦੋ ਪਿੰਡਾਂ 'ਚ ਸ਼ਨੀਵਾਰ ਨੂੰ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅਧਿਕਾਰਤ ਸੂਤਰਾਂ ਮੁਤਾਬਕ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਰਾਸ਼ਟਰੀ ਰਾਈਫਲਜ਼ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਨੇ ਅੱਜ ਤੜਕੇ ਪੁਲਵਾਮਾ ਜ਼ਿਲੇ ਦੇ ਦਰਾਬਗਾਮ ਅਤੇ ਮੋਂਗਹਰ ਵਿਚ ਸਾਂਝੇ ਰੂਪ ਨਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਨ੍ਹਾਂ ਪਿੰਡਾਂ ਤੋਂ ਬਾਹਰ ਜਾਣ ਵਾਲੇ ਸਾਰੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਸੁਰੱਖਿਆ ਫੋਰਸ ਦੇ ਜਵਾਨ ਘਰ-ਘਰ ਤਲਾਸ਼ੀ ਲੈ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਅਜੇ ਤਕ ਸੁਰੱਖਿਆ ਫੋਰਸ ਦੇ ਜਵਾਨਾਂ ਦਾ ਅੱਤਵਾਦੀਆਂ ਨਾਲ ਆਹਮਣਾ-ਸਾਹਮਣਾ ਨਹੀਂ ਹੋਇਆ ਹੈ। ਪਿੰਡ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਕਿਸੇ ਪ੍ਰਕਾਰ ਦੇ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ ਵਧੀਕ ਸੁਰੱਖਿਆ ਫੋਰਸ ਦੇ ਜਵਾਨਾਂ ਅਤੇ ਸੂਬਾ ਪੁਲਸ ਕਰਮਚਾਰੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ।

Tanu

This news is Content Editor Tanu