ਜੰਮੂ ਕਸ਼ਮੀਰ : ਕੁਲਗਾਮ 'ਚ ਸੁਰੱਖਿਆ ਦਸਤਿਆਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ, ਹਥਿਆਰ ਬਰਾਮਦ

05/30/2020 11:26:28 AM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਸੁਰੱਖਿਆ ਦਸਤਿਆਂ ਨੇ ਮੁਕਾਬਲੇ 'ਚ 2 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਇੱਥੋਂ ਦੇ ਵਾਨਪੋਰਾ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੂਫੀਆ ਸੂਚਨਾ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਇਹ ਕਾਰਵਾਈ ਸ਼ੁਰੂ ਕੀਤੀ। ਬੀਤੇ ਕੁਝ ਦਿਨਾਂ 'ਚ ਸੁਰੱਖਿਆ ਦਸਤਿਆਂ ਨੇ ਘਾਟੀ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ।

ਭਾਰਤੀ ਫੌਜ, ਸੀ.ਆਰ.ਪੀ.ਐੱਫ. ਅਤੇ ਜੰਮੂ-ਕਸ਼ਮੀਰ ਪੁਲਸ ਦੀ ਸਾਂਝੀ ਟੀਮ ਨੇ ਆਪਰੇਸ਼ਨ ਸ਼ੁਰੂ ਕੀਤਾ। ਢੇਰ ਕੀਤੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ ਕਰ ਲਏ ਗਏ ਹਨ। ਕੁਲਗਾਮ 'ਚ 5 ਦਿਨਾਂ ਦੇ ਅੰਦਰ ਇਹ ਦੂਜਾ ਆਪਰੇਸ਼ਨ ਹੈ। ਇਸ ਤੋਂ ਪਹਿਲਾਂ ਮੰਜਗਾਮ ਇਲਾਕੇ 'ਚ ਸੁਰੱਖਿਆ ਦਸਤਿਆਂ ਨੇ ਮੁਕਾਬਲੇ 'ਚ 2 ਅੱਤਵਾਦੀਆਂ ਨੂੰ ਮਾਰ ਸੁੱਟਿਆ ਸੀ।

PunjabKesariਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੱਖਣ ਕਸ਼ਮੀਰ ਦੇ ਇਸ ਜ਼ਿਲ੍ਹੇ ਦੇ ਵਾਨਪੁਰਾ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਅਤੇ ਤਲਾਸ਼ ਮੁਹਿੰਮ ਚਲਾਈ ਗਈ। ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ 'ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕੀਤੀ ਗਈ। ਹਾਲੇ ਸਰਚ ਆਪਰੇਸ਼ਨ ਜਾਰੀ ਹੈ।


DIsha

Content Editor

Related News