ਜੰਮੂ-ਕਸ਼ਮੀਰ : ਸ਼ੋਪੀਆਂ ''ਚ ਮੁਕਾਬਲੇ ਦੌਰਾਨ ਸੁਰੱਖਿਆ ਫੋਰਸਾਂ ਨੇ 2 ਅੱਤਵਾਦੀ ਕੀਤੇ ਢੇਰ

04/17/2020 10:49:46 AM

ਜੰਮੂ- ਜੰਮੂ-ਕਸ਼ਮੀਰ 'ਚ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਅੱਜ ਯਾਨੀ ਸ਼ੁੱਕਰਵਾਰ ਨੂੰ ਮੁਕਾਬਲਾ ਹੋਇਆ। ਇਸ ਮੁਕਾਬਲੇ 'ਚ ਸੁਰੱਖਿਆ ਫੋਰਸਾਂ ਨੇ ਹੁਣ ਤੱਕ 2 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਨਾਲ ਹੀ ਸੁਰੱਖਿਆ ਫੋਰਸਾਂ ਨੇ ਪੂਰੇ ਇਲਾਕੇ ਨੂੰ ਘੇਰ ਰੱਖਿਆ ਹੈ ਤੇ ਤਲਾਸ਼ੀ ਮੁਹਿੰਮ ਜਾਰੀ ਹੈ। ਜਾਣਕਾਰੀ ਅਨੁਸਾਰ, ਖੁਫੀਆ ਏਜੰਸੀਆ ਨੂੰ ਕਸ਼ਮੀਰ ਡਿਵੀਜ਼ਨ ਦੇ ਸ਼ੋਪੀਆਂ ਜ਼ਿਲੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਜਲਦੀ 'ਚ ਸੁਰੱਖਿਆ ਫੋਰਸਾਂ ਦੀ ਸੰਯੁਕਤ ਟੀਮ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਇਸ ਦੌਰਾਨ ਖੁਦ ਨੂੰ ਘਿਰਿਆ ਦੇਖ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ 'ਚ ਸੁਰੱਖਿਆ ਫੋਰਸਾਂ ਨੇ ਇਕ ਅੱਤਵਾਦੀ ਨੂੰ ਮਾਰ ਸੁੱਟਿਆ ਹੈ। ਹਾਲੇ ਆਪਰੇਸ਼ਨ ਜਾਰੀ ਹੈ। ਉੱਥੇ ਹੀ ਇਸ ਤੋਂ ਪਹਿਲਾਂ ਵੀਰਵਾਰ ਨੂੰ ਫੌਜ ਦੀ ਇੰਜੀਨੀਅਰਿੰਗ ਰੇਜੀਮੈਂਟ ਨੇ ਮੇਂਢਰ ਸਬ ਡਿਵੀਜ਼ਨ ਦੇ ਬਾਲਾਕੋਟ ਅਤੇ ਕ੍ਰਿਸ਼ਨਾ ਘਾਟੀ ਦੇ ਪੇਂਡੂ ਖੇਤਰਾਂ 'ਚ ਕਈ ਘਰਾਂ ਕੋਈ 6 ਪਾਕਿਸਤਾਨੀ ਮੋਰਟਾਰ ਸ਼ੈਲਾਂ ਨੂੰ ਵਾਰੀ-ਵਾਰੀ ਨਾਲ ਵਿਸਫੋਟ ਕਰ ਕੇ ਨਸ਼ਟ ਕਰ ਦਿੱਤਾ। ਇਸ ਤੋਂ ਬਾਅਦ ਪਿੰਡ ਵਾਲਿਆਂ ਨੇ ਰਾਹਤ ਦਾ ਸਾਹ ਲਿਆ।


DIsha

Content Editor

Related News