ਕਸ਼ਮੀਰ 'ਚ 2 ਮੁਕਾਬਲਿਆਂ 'ਚ 8 ਅੱਤਵਾਦੀ ਢੇਰ

06/19/2020 12:24:42 PM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਅਤੇ ਪੁਲਵਾਮਾ ਜ਼ਿਲ੍ਹਿਆਂ 'ਚ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਦੌਰਾਨ 2 ਵੱਖ-ਵੱਖ ਮੁਕਾਬਲਿਆਂ 'ਚ 8 ਅੱਤਵਾਦੀ ਮਾਰੇ ਗਏ। ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ 'ਤੇ ਫੌਜ, ਕੇਂਦਰੀ ਰਿਜ਼ਰਵ ਪੁਲਸ ਫੋਰਸ ਅਤੇ ਜੰਮੂ-ਕਸ਼ਮੀਰ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ, ਜੋ ਦੇਰ ਰਾਤ ਤੱਕ ਚੱਲਦਾ ਰਿਹਾ। ਸ਼ੁੱਕਰਵਾਰ ਹੋਣ 'ਤੇ ਸੁਰੱਖਿਆ ਦਸਤਿਆਂ ਨੇ ਮੁੜ ਕਾਰਵਾਈ ਸ਼ੁਰੂ ਕੀਤੀ। ਕਰਨਲ ਕਾਲੀਆ ਨੇ ਦੱਸਿਆ ਕਿ ਮੁਕਾਬਲੇ 'ਚ 5 ਅੱਤਵਾਦੀ ਮਾਰੇ ਗਏ ਹਨ, ਜਿਨ੍ਹਾਂ ਦੀ ਹਾਲੇ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਵਿਸਫੋਟਕ ਬਰਾਮਦ ਕੀਤੇ ਗਏ ਹਨ।

ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਦੀ ਇਕ ਹੋਰ ਘਟਨਾ 'ਚ ਧਾਰਮਿਕ ਸਥਾਨ 'ਚ ਲੁਕੇ 2 ਅੱਤਵਾਦੀ ਮਾਰੇ ਗਏ। ਪੁਲਸ ਡਾਇਰੈਕਟਰ ਜਨਰਲ (ਕਸ਼ਮੀਰ ਰੇਂਜ) ਵਿਜੇ ਕੁਮਾਰ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲਸ ਫੋਰਸ ਅਤੇ ਜੰਮੂ ਕਸ਼ਮੀਰ ਪੁਲਸ ਦੇ ਵਿਸ਼ੇਸ਼ ਸਮੂਹ ਦੇ ਪਾਮਪੋਰ ਦੇ ਨੇੜੇ ਮੀਗ ਪਿੰਡ 'ਚ ਵੀਰਵਾਰ ਸਵੇਰੇ ਸਾਂਝੀ ਤਲਾਸ਼ ਮੁਹਿੰਮ ਸ਼ੁਰੂ ਕੀਤੀ ਸੀ। ਸੁਰੱਖਿਆ ਦਸਤਿਆਂ ਦੇ ਜਵਾਨ ਜਦੋਂ ਪਿੰਡ 'ਚ ਬਾਹਰ ਨਿਕਲਣ ਦੇ ਰਸਤਿਆਂ ਨੂੰ ਸੀਲ ਕਰ ਸ਼ੱਕੀ ਇਲਾਕੇ ਵੱਲ ਵਧ ਰਹੇ ਸਨ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਸੀ। ਬਾਅਦ 'ਚ 2 ਅੱਤਵਾਦੀ ਇਕ ਧਾਰਮਿਕ ਸਥਾਨ 'ਚ ਦਾਖਲ ਹੋ ਗਏ। ਸ਼੍ਰੀ ਕੁਮਾਰ ਨੇ ਖੁਲਾਸਾ ਕੀਤਾ ਕਿ ਸੁਰੱਖਿਆ ਦਸਤਿਆਂ ਦੇ ਜਵਾਨਾਂ ਨੇ ਧਾਰਮਿਕ ਜਗ੍ਹਾ 'ਚ ਪ੍ਰਵੇਸ਼ ਨਹੀਂ ਕੀਤਾ ਅਤੇ ਨਾ ਹੀ ਗੋਲੀਬਾਰੀ ਕੀਤੀ। ਉਨ੍ਹਾਂ ਨੇ ਕਿਹਾ,''ਅਸੀਂ ਵਿਸਫੋਟਕ ਦੀ ਵਰਤੋਂ ਨਹੀਂ ਕੀਤੀ ਸਗੋਂ ਉੱਥੇ ਹੰਝੂ ਗੈਸ ਦੇ ਗੋਲੇ ਛੱਡੇ। ਦੋਹਾਂ ਅੱਤਵਾਦੀਆਂ ਨੂੰ ਬੇਅਸਰ ਕਰ ਦਿੱਤਾ ਗਿਆ।'' ਸ਼੍ਰੀ ਕੁਮਾਰ ਨੇ ਇਸ ਸਫ਼ਲਤਾ ਲਈ ਸੁਰੱਖਿਆ ਦਸਤਿਆਂ ਦੀ ਸ਼ਲਾਘਾ ਕੀਤੀ ਹੈ। ਜਾਮੀਆ ਮਸਜਿਦ ਦੇ ਇਮਾਮ ਫਿਆਜ਼ ਅਹਿਮਦ ਨੇ ਕਿਹਾ ਕਿ ਮਸਜਿਦ ਸੁਰੱਖਿਅਤ ਹੈ ਅਤੇ ਸੁਰੱਖਿਆ ਦਸਤਿਆਂ ਦੀ ਮੁਹਿੰਮ ਦੌਰਾਨ ਇਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ।


DIsha

Content Editor

Related News