ਜੰਮੂ-ਕਸ਼ਮੀਰ ਦੇ ਕੁਲਗਾਮ ''ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ''ਚ ਇਕ ਅੱਤਵਾਦੀ ਢੇਰ

Saturday, Jul 04, 2020 - 03:06 PM (IST)

ਜੰਮੂ-ਕਸ਼ਮੀਰ ਦੇ ਕੁਲਗਾਮ ''ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ''ਚ ਇਕ ਅੱਤਵਾਦੀ ਢੇਰ

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਆਰਾ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਕਰਮੀ ਜਦੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚੱਲਾ ਰਹੇ ਸਨ ਤਾਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਦਸਤਿਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ, ਜਿਸ 'ਚ ਇਕ ਅੱਤਵਾਦੀ ਮਾਰਿਆ ਗਿਆ। ਉਨ੍ਹਾਂ ਨੇ ਕਿਹਾ ਕਿ ਅੰਤਿਮ ਖਬਰ ਮਿਲਣ ਤੱਕ ਮੁਕਾਬਲਾ ਜਾਰੀ ਸੀ।


author

DIsha

Content Editor

Related News