ਜੰਮੂ-ਕਸ਼ਮੀਰ : ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ''ਚ ਇਕ ਅੱਤਵਾਦੀ ਢੇਰ
Tuesday, Oct 08, 2019 - 09:40 AM (IST)

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਮੰਗਲਵਾਰ ਸਵੇਰੇ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਮਾਰੇ ਗਏ ਅੱਤਵਾਦੀ ਕੋਲੋਂ ਵੱਡੀ ਮਾਤਰਾ 'ਚ ਗੋਲਾ ਬਾਰੂਦ ਅਤੇ ਹਥਿਆਰ ਬਰਾਮਦ ਹੋਏ ਹਨ। ਮਾਰੇ ਗਏ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ। ਸੁਰੱਖਿਆ ਫੋਰਸਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਸੂਤਰਾਂ ਨੇ ਦੱਸਿਆ ਕਿ ਅਵੰਤੀਪੋਰਾ ਕਸਬੇ ਦੇ ਬਾਹਰੀ ਇਲਾਕੇ 'ਚ ਇਹ ਮੁਕਾਬਲਾ ਹੋਇਆ। ਦੋਹਾਂ ਪੱਖਾਂ ਦਰਮਿਆਨ ਭਾਰੀ ਗੋਲੀਬਾਰੀ ਤੋਂ ਬਾਅਦ ਇਕ ਅੱਤਵਾਦੀ ਮਾਰਿਆ ਗਿਆ। ਮਾਰਿਆ ਗਿਆ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ। ਸੁਰੱਖਿਆ ਫੋਰਸ ਇਲਾਕੇ 'ਚ ਤਲਾਸ਼ੀ ਮੁਹਿੰਮ ਚੱਲਾ ਰਹੀ ਹੈ। ਕੁਝ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ ਹੈ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁਲਸ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਐਤਵਾਰ ਨੂੰ ਕਿਹਾ ਸੀ ਕਿ ਰਾਜ 'ਚ 200 ਤੋਂ 300 ਅੱਤਵਾਦੀ ਸਰਗਰਮ ਹਨ।
ਡੀ.ਜੀ.ਪੀ. ਨੇ ਕਿਹਾ ਸੀ ਕਿ ਪਾਕਿਸਤਾਨ ਨੇ ਸਰਦੀਆਂ ਸ਼ੁਰੂ ਹੋਣ ਤੋਂ ਪਹਿਲਾਂ ਵਧ ਤੋਂ ਵਧ ਗਿਣਤੀ 'ਚ ਅੱਤਵਾਦੀਆਂ ਨੂੰ ਕਸ਼ਮੀਰ ਘਾਟੀ 'ਚ ਦਾਖਲ ਕਰਵਾਉਣ ਲਈ ਸਰਹੱਦ ਪਾਰ ਤੋਂ ਗੋਲੀਬਾਰੀ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਨੇ ਹਾਲ ਹੀ 'ਚ ਸਰਹੱਦ ਪਾਰ ਤੋਂ ਵੱਡੀ ਗਿਣਤੀ 'ਚ ਅੱਤਵਾਦੀ ਰਾਜ 'ਚ ਕਾਮਯਾਬ ਰਹੇ ਹਨ, ਜਦੋਂ ਕਿ ਘੁਸਪੈਠ ਵਿਰੋਧੀ ਵਿਵਸਥਾ ਨੇ ਕਈ ਘੁਸਪੈਠੀਆਂ ਦਾ ਸਫਾਇਆ ਕਰ ਕੇ ਉਨ੍ਹਾਂ ਦੀ ਕਈ ਕੋਸ਼ਿਸ਼ਾਂ ਅਸਫ਼ਲ ਕਰ ਦਿੱਤੀਆਂ ਹਨ।