ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ''ਚ ਮੁਕਾਬਲਾ, ਸੁਰੱਖਿਆ ਦਸਤਿਆਂ ਨੇ ਇਕ ਅੱਤਵਾਦੀ ਕੀਤਾ ਢੇਰ

Saturday, Oct 17, 2020 - 12:20 PM (IST)

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ''ਚ ਮੁਕਾਬਲਾ, ਸੁਰੱਖਿਆ ਦਸਤਿਆਂ ਨੇ ਇਕ ਅੱਤਵਾਦੀ ਕੀਤਾ ਢੇਰ

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ ਸ਼ਨੀਵਾਰ ਨੂੰ ਇਕ ਅੱਤਵਾਦੀ ਮਾਰਿਆ ਗਿਆ। ਫ਼ੌਜ ਨੇ ਇਹ ਜਾਣਕਾਰੀ ਦਿੱਤੀ। ਫ਼ੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਲਾਰਨੂ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਇੱਥੇ ਸਵੇਰੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਤਲਾਸ਼ੀ ਦਲ 'ਤੇ ਅੱਤਵਾਦੀਆਂ ਨੇ ਗੋਲੀ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਇਹ ਮੁਹਿੰਮ ਮੁਕਾਬਲੇ 'ਚ ਬਦਲ ਗਈ। 

ਗੋਲੀਬਾਰੀ 'ਚ ਇਕ ਅੱਤਵਾਦੀ ਮਾਰਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਾਲੀ ਜਗ੍ਹਾ ਤੋਂ ਇਕ ਏ.ਕੇ. ਰਾਈਫਲ ਬਰਾਮਦ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਮੁਹਿੰਮ ਹਾਲੇ ਜਾਰੀ ਹੈ। ਉੱਥੇ ਹੀ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਬੜਗਾਮ 'ਚ ਸੁਰੱਖਿਆ ਦਸਤਿਆਂ ਨੂੰ 2 ਸਫ਼ਲਤਾਵਾਂ ਮਿਲੀਆਂ। ਸੁਰੱਖਿਆ ਦਸਤਿਆਂ ਨੇ ਇਕ ਮੁਕਾਬਲੇ ਦੌਰਾਨ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਉਸ ਦੇ ਨਾਲ ਮੌਜੂਦ ਪੁਲਸ ਦਾ ਐੱਸ.ਪੀ.ਓ. (ਵਿਸ਼ੇਸ਼ ਪੁਲਸ ਅਧਿਕਾਰੀ) ਮੌਕੇ 'ਤੇ ਫਰਾਰ ਹੋਣ 'ਚ ਕਾਮਯਾਬ ਹੋ ਗਿਆ।


author

DIsha

Content Editor

Related News