ਬਜ਼ੁਰਗ ਵਕੀਲ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ
Tuesday, Apr 15, 2025 - 11:14 AM (IST)

ਜੰਮੂ- ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਇਕ ਬਜ਼ੁਰਗ ਵਕੀਲ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਗੁਲਾਮ ਨਬੀ ਜਰਗਰ ਨੇ ਸੋਮਵਾਰ ਰਾਤ ਕਰੀਬ 11 ਵਜੇ ਕਿਸ਼ਤਵਾੜ ਸ਼ਹਿਰ ਦੇ ਅਲਯਾਰਾਬਾਦ ਇਲਾਕੇ 'ਚ ਆਪਣੇ ਘਰ ਖ਼ੁਦ ਨੂੰ ਗੋਲੀ ਮਾਰ ਲਈ। ਪੁਲਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਅਨੁਸਾਰ 80 ਸਾਲਾ ਵਿਅਕਤੀ ਤਣਾਅ 'ਚ ਸੀ ਅਤੇ ਉਸ ਨੇ ਆਪਣੀ 12 ਬੋਰ ਦੀ ਬੰਦੂਕ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ : ਵਿਆਹ ਤੋਂ ਇਨਕਾਰ ਕਰਨਾ ਨੌਜਵਾਨ ਨੂੰ ਪਿਆ ਭਾਰੀ, ਪ੍ਰੇਮਿਕਾ ਨੇ ਤੁੜਵਾਏ ਹੱਥ-ਪੈਰ
ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਪੋਸਟਮਾਰਟਮ ਤੇ ਹੋਰ ਕਾਨੂੰਨੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਅੰਤਿਮ ਸੰਸਕਾਰ ਲਈ ਜਰਗਰ ਦੇ ਪਰਿਵਾਰ ਨੂੰ ਸੌਂਪ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਇਸ ਸੰਬੰਧ 'ਚ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8