ਗੰਦੇਰਬਲ ''ਚ ਬਰਫ਼ ਖਿੱਚਕਣ ਨਾਲ ਇਕ ਮਜ਼ਦੂਰ ਦੀ ਮੌਤ, ਕਈ ਲਾਪਤਾ

3/6/2020 5:41:38 PM

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਗੰਦੇਰਬਲ ਜ਼ਿਲੇ 'ਚ ਸ਼ੁੱਕਰਵਾਰ ਨੂੰ ਬਰਫ਼ ਖਿੱਚਕਣ ਨਾਲ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ ਕਈ ਹੋਰ ਲਾਪਤਾ ਹੋ ਗਏ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਗੰਦੇਰਬਲ 'ਚ ਬਰਫ਼ ਉਸ ਜਗ੍ਹਾ ਖਿੱਸਕੀ, ਜਿੱਥੇ ਇਕ ਨਿਰਮਾਣ ਅਧੀਨ ਪਾਵਰ ਗਰਿੱਡ 'ਤੇ ਕੰਮ ਚੱਲ ਰਿਹਾ ਸੀ।

ਉਨ੍ਹਾਂ ਨੇਦੱਸਿਆ ਕਿ ਇਸ ਜਗ੍ਹਾ 'ਤੇ ਕੰਮ ਕਰ ਰਹੇ ਕਈ ਮਜ਼ਦੂਰ ਬਰਫ਼ ਦੇ ਕਈ ਫੁੱਟ ਹੇਠਾਂ ਦੱਬ ਗਏ ਹਨ। ਘਟਨਾ ਦੇ ਤੁਰੰਤ ਬਾਅਦ ਤਲਾਸ਼ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ। ਬਰਫ਼ ਦੇ ਕਈ ਫੁੱਟ ਹੇਠਾਂ ਤੋਂ 2 ਲੋਕਾਂ ਨੂੰ ਕੱਢਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ। ਲਾਪਤਾ ਲੋਕਾਂ ਦੀ ਤਲਾਸ਼ ਜਾਰੀ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

DIsha

Edited By DIsha