ਜੰਮੂ-ਕਸ਼ਮੀਰ : ਸ਼੍ਰੀਨਗਰ ਕੋਲ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ 2 ਅੱਤਵਾਦੀ ਹੋਏ ਢੇਰ

Saturday, Jul 25, 2020 - 12:13 PM (IST)

ਜੰਮੂ-ਕਸ਼ਮੀਰ : ਸ਼੍ਰੀਨਗਰ ਕੋਲ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ 2 ਅੱਤਵਾਦੀ ਹੋਏ ਢੇਰ

ਸ਼੍ਰੀਨਗਰ- ਕੇਂਦਰ ਸ਼ਾਸਿਤ ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਸ਼ਨੀਵਾਰ ਨੂੰ ਸੁਰੱਖਿਆ ਦਸਤਿਆਂ ਦੀ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਦੌਰਾਨ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਸਮੇਤ 2 ਅੱਤਵਾਦੀ ਮਾਰੇ ਗਏ। ਪੁਲਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲਸ ਫੋਰਸ ਅਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਸ਼ਨੀਵਾਰ ਸਵੇਰੇ ਸ਼੍ਰੀਨਗਰ-ਬਾਂਦੀਪੋਰਾ ਮਾਰਗ 'ਤੇ ਰਣਬੀਰਗੜ੍ਹ ਪੰਜੀਨਾਰਾ ਨੇੜੇ ਸਾਂਝੀ ਮੁਹਿੰਮ ਸ਼ੁਰੂ ਕੀਤੀ। 

PunjabKesariਸੁਰੱਖਿਆ ਦਸਤਿਆਂ ਦੇ ਜਵਾਬ ਘੇਰਾਬੰਦੀ ਵਾਲੇ ਖੇਤਰ 'ਚ ਸ਼ੱਕੀ ਇਲਾਕੇ ਵੱਲ ਵੱਧ ਰਹੇ ਸਨ, ਉਦੋਂ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ 'ਚ ਸੁਰੱਖਿਆ ਦਸਤਿਆਂ ਨੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਦੋਹਾਂ ਪੱਖਾਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ। ਉਨ੍ਹਾਂ ਨੇ ਦੱਸਿਆ ਕਿ ਇਕ ਮ੍ਰਿਤ ਅੱਤਵਾਦੀ ਦੀ ਪਛਾਣ ਸ਼੍ਰੀਨਗਰ ਦੇ ਸੋਇਥ ਪਿੰਡ ਵਾਸੀ ਇਸ਼ਫਾਕ ਰਸ਼ੀਦ ਦੇ ਰੂਪ 'ਚ ਕੀਤੀ ਗਈ ਹੈ, ਜੋ ਕਿ 2018 ਤੋਂ ਲਸ਼ਕਰ-ਏ-ਤੋਇਬਾ ਦਾ ਸੀਨੀਅਰ ਕਮਾਂਡਰ ਸੀ ਅਤੇ ਅੱਤਵਾਦੀ ਹਿੰਸਾ ਦੇ ਬਹੁਤ ਸਾਰੇ ਮਾਮਲਿਆਂ 'ਚ ਉਸ ਦੀ ਤਲਾਸ਼ ਸੀ। ਮੁਕਾਬਲੇ 'ਚ ਮਾਰਿਆ ਗਿਆ ਦੂਜਾ ਅੱਤਵਾਦੀ ਵੀ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਸੀ ਅਤੇ ਪੁਲਵਾਮਾ ਜ਼ਿਲ੍ਹੇ 'ਚ ਸਰਗਰਮ ਸੀ।

PunjabKesari


author

DIsha

Content Editor

Related News