ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਭਾਰੀ ਮਾਤਰਾ ''ਚ ਹਥਿਆਰ ਬਰਾਮਦ
Thursday, Dec 12, 2024 - 01:01 PM (IST)
ਜੰਮੂ- ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਫ਼ੌਜ ਨੇ ਬੁੱਧਵਾਰ ਨੂੰ ਇਕ ਵੱਡੇ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਅਤੇ ਭਾਰੀ ਮਾਤਰਾ 'ਚ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਰਾਈਫਲਜ਼ ਦੇ ਜਵਾਨਾਂ ਨੇ ਮਾਹੋਰ ਦੇ ਜੰਗਲਾਤ ਖੇਤਰ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ।
ਅਧਿਕਾਰੀਆਂ ਅਨੁਸਾਰ ਟਿਕਾਣੇ ਤੋਂ ਬਰਾਮਦ ਸਮੱਗਰੀ 'ਚ ਇਕ ਏ.ਕੇ. ਰਾਈਫਲ, 400 ਤੋਂ ਵੱਧ ਕਾਰਤੂਸ ਨਾਲ ਤਿੰਨ ਮੈਗਜ਼ੀਨ, 2 ਪਿਸਤੌਲ, 14 ਕਾਰਤੂਸ ਦੇ ਨਾਲ 2 ਮੈਗਜ਼ੀਨ ਅਤੇ ਚਾਰ ਹੱਥਗੋਲੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਖੇਤਰ 'ਚ ਤਲਾਸ਼ੀ ਮੁਹਿੰਮ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8