ਕੁਪਵਾੜਾ ''ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਭਾਰੀ ਮਾਤਰਾ ''ਚ ਹਥਿਆਰ ਜ਼ਬਤ

Saturday, Apr 26, 2025 - 05:30 PM (IST)

ਕੁਪਵਾੜਾ ''ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਭਾਰੀ ਮਾਤਰਾ ''ਚ ਹਥਿਆਰ ਜ਼ਬਤ

ਸ਼੍ਰੀਨਗਰ- ਸੁਰੱਖਿਆ ਫ਼ੋਰਸਾਂ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਇਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਅਤੇ ਵੱਡੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਜ਼ਬਤ ਕੀਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਹਥਿਆਰ ਪਹਿਲਗਾਮ ਅੱਤਵਾਦੀ ਹਮਲੇ ਤੋਂ ਕੁਝ ਦਿਨ ਬਾਅਦ ਜ਼ਬਤ ਕੀਤੇ ਗਏ ਹਨ। ਮੰਗਲਵਾਰ, 22 ਅਪ੍ਰੈਲ ਨੂੰ ਦੱਖਣੀ ਕਸ਼ਮੀਰ ਦੇ ਸੈਰ-ਸਪਾਟਾ ਕੇਂਦਰ ਪਹਿਲਗਾਮ ਨੇੜੇ ਬੈਸਰਨ ਘਾਟੀ 'ਚ ਅੱਤਵਾਦੀਆਂ ਵਲੋਂ ਕੀਤੀ ਗਈ ਗੋਲੀਬਾਰੀ ਦੀ ਘਟਨਾ 'ਚ 26 ਲੋਕ ਮਾਰੇ ਗਏ ਸਨ। ਉਨ੍ਹਾਂ 'ਚੋਂ ਜ਼ਿਆਦਾਤਰ ਸੈਲਾਨੀ ਸਨ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਖਾਸ ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਸੁਰੱਖਿਆ ਫ਼ੋਰਸਾਂ ਨੇ ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਮੁਸ਼ਤਾਕਾਬਾਦ ਮਾਛਿਲ ਦੇ ਸੇਡੋਰੀ ਨਾਲਾ ਦੇ ਜੰਗਲੀ ਖੇਤਰ 'ਚ ਇਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

PunjabKesari

ਉਨ੍ਹਾਂ ਕਿਹਾ ਕਿ ਮੁਹਿੰਮ ਦੌਰਾਨ ਇਕ ਅੱਤਵਾਦੀ ਟਿਕਾਣੇ ਦਾ ਸਫਲਤਾਪੂਰਵਕ ਪਤਾ ਲਗਾਇਆ ਗਿਆ ਅਤੇ ਉਸ ਨੂੰ ਤਬਾਹ ਕਰ ਦਿੱਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਮੌਕੇ ਤੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ, ਜਿਸ 'ਚ ਪੰਜ ਏਕੇ-47 ਰਾਈਫਲਾਂ, ਅੱਠ ਏਕੇ-47 ਮੈਗਜ਼ੀਨ, ਇਕ ਪਿਸਤੌਲ, ਇਕ ਪਿਸਤੌਲ ਮੈਗਜ਼ੀਨ, ਏਕੇ-47 ਦੇ 600 ਰਾਊਂਡ, ਇਕ ਪਿਸਤੌਲ ਰਾਊਂਡ ਅਤੇ 50 ਐੱਮ4 ਰਾਊਂਡ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਇਕ ਵੱਡੀ ਸਫ਼ਲਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News