ਕੁਪਵਾੜਾ ''ਚ 3 ਸ਼ੱਕੀ ਅੱਤਵਾਦੀ ਗ੍ਰਿਫਤਾਰ, AK-47 ਰਾਈਫਲ ਸਮੇਤ ਗੋਲਾ-ਬਾਰੂਦ ਬਰਾਮਦ

08/11/2020 12:14:15 PM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਤਲਾਸ਼ੀ ਮੁਹਿੰਮ ਦੌਰਾਨ ਫੌਜ ਨੇ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਅੱਤਵਾਦੀਆਂ ਕੋਲੋਂ ਇਕ ਏ.ਕੇ. 47 ਰਾਈਫਲ, 2 ਪਿਸਤੌਲ ਅਤੇ ਕੁਝ ਗੋਲਾ-ਬਾਰੂਦ ਵੀ ਬਰਾਮਦ ਹੋਏ ਹਨ। ਅੱਤਵਾਦੀਆਂ ਤੋਂ ਉਨ੍ਹਾਂ ਦੇ ਗਿਰੋਹ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਜਾਰੀ ਹੈ। 

ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਸ ਵਲੋਂ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਸੁਰੱਖਿਆ ਦਸਤਿਆਂ ਨੇ ਸੋਮਵਾਰ ਨੂੰ ਕੁਪਵਾੜਾ ਦੇ ਲਾਲਪੋਰਾ ਖੇਤਰ 'ਚ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਨੇ ਦੱਸਿਆ ਕਿ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਮੁਹਿੰਮ ਦੌਰਾਨ ਕੁਝ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਏ। ਹੁਣ ਦੀ ਜਾਣਕਾਰੀ ਅਨੁਸਾਰ ਅੱਤਵਾਦੀਆਂ ਕੋਲੋਂ ਏ.ਕੇ. 47 ਰਾਈਫਲ, 2 ਪਿਸਤੌਲ ਅਤੇ ਕੁਝ ਗੋਲਾ-ਬਾਰੂਦ ਬਰਾਮਦ ਹੋਇਆ ਹੈ। ਅਧਿਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਤੋਂ ਅੱਤਵਾਦੀਆਂ ਦਾ ਪੂਰੀ ਤਰ੍ਹਾਂ ਸਫ਼ਾਇਆ ਕਰਨ ਲਈ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।


DIsha

Content Editor

Related News