ਇਸ ਸਾਲ ਜੰਮੂ ਕਸ਼ਮੀਰ ''ਚ 75 ਅੱਤਵਾਦੀ ਮਾਰੇ ਗਏ, 45 ਸਨ ਪਾਕਿਸਤਾਨੀ
Tuesday, Dec 31, 2024 - 03:17 PM (IST)
ਜੰਮੂ- ਸੁਰੱਖਿਆ ਫੋਰਸਾਂ ਨੇ ਇਸ ਸਾਲ ਜੰਮੂ-ਕਸ਼ਮੀਰ ਵਿਚ ਵੱਖ-ਵੱਖ ਮੁਹਿੰਮਾਂ 'ਚ 75 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ, ਜਿਨ੍ਹਾਂ 'ਚੋਂ ਜ਼ਿਆਦਾਤਰ ਵਿਦੇਸ਼ੀ ਸਨ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਸ ਸਾਲ (2024 'ਚ) ਸੁਰੱਖਿਆ ਫ਼ੋਰਸਾਂ ਨੇ ਵੱਖ-ਵੱਖ ਅੱਤਵਾਦ ਵਿਰੋਧੀ ਮੁਹਿੰਮਾਂ 'ਚ 75 ਅੱਤਵਾਦੀਆਂ ਨੂੰ ਮਾਰ ਦਿੱਤਾ, ਜਿਨ੍ਹਾਂ 'ਚੋਂ 45 ਪਾਕਿਸਤਾਨੀ ਸਨ। ਉਨ੍ਹਾਂ ਕਿਹਾ,''ਪਾਕਿਸਤਾਨ ਵਲੋਂ ਸਪਾਂਸਰ ਅੱਤਵਾਦੀ ਸਮੂਹਾਂ 'ਚ ਸਥਾਨਕ ਅੱਤਵਾਦੀਆਂ ਦੀ ਭਰਤੀ ਲਗਭਗ ਜ਼ੀਰੋ ਹੈ ਅਤੇ ਇਸ ਸਾਲ 75 ਅੱਤਵਾਦੀ ਮਾਰੇ ਗਏ ਹਨ, ਜਿਨ੍ਹਾਂ 'ਚੋਂ 45 ਪਾਕਿਸਤਾਨੀ ਮੂਲ ਦੇ ਸਨ।'' ਉਨ੍ਹਾਂ ਕਿਹਾ,''ਗੁਆਂਢੀ ਪਾਕਿਸਤਾਨ ਭਾਰਤੀ ਸਰਹੱਦ 'ਚ ਅੱਤਵਾਦੀਆਂ ਨੂੰ ਜੰਮੂ-ਕਸ਼ਮੀਰ 'ਚ ਘੁਸਪੈਠ ਦੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ ਪਰ ਸੁਰੱਖਿਆ ਫ਼ੋਰਸਾਂ ਨੇ ਉਨ੍ਹਾਂ ਦੇ ਸਾਰੇ ਨਾਪਾਕ ਮਨਸੂਬਿਆਂ ਨੂੰ ਅਸਫ਼ਲ ਕਰ ਦਿੱਤਾ ਹੈ।''
ਉਨ੍ਹਾਂ ਕਿਹਾ ਕਿ ਇਸ ਸਾਲ ਜਨਵਰੀ ਤੋਂ ਦਸੰਬਰ ਦਰਮਿਆਨ ਸੁਰੱਖਿਆ ਫ਼ੋਰਸਾਂ ਨੇ ਜੰਮੂ ਕਸ਼ਮੀਰ 'ਚ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਤੋਂ ਇਲਾਵਾ ਵੱਖ-ਵੱਖ ਮੁਕਾਬਲਿਆਂ ਅਤੇ ਮੁਹਿੰਮਾਂ 'ਚ 75 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਉਨ੍ਹਾਂ ਕਿਹਾ,''ਪਾਕਿਸਤਾਨ ਅਜੇ ਵੀ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਲਈ ਵੱਡੀ ਗਿਣਤੀ 'ਚ ਅੱਤਵਾਦੀਆਂ ਨੂੰ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਚੌਕਸ ਸੁਰੱਖਿਆ ਫ਼ੋਰਸਾਂ ਨੇ ਉਨ੍ਹਾਂ ਨੂੰ ਸਫਲਤਾਪੂਰਵਕ ਖ਼ਤਮ ਕਰ ਦਿੱਤਾ ਹੈ।'' ਕੁੱਲ 75 'ਚੋਂ 17 ਅੱਤਵਾਦੀ ਕੰਟਰੋਲ ਰੇਖਾ (ਐੱਲਓਸੀ) ਅਤੇ ਅੰਤਰਰਾਸ਼ਟਰੀ ਸਰਹੱਦ (ਆਈਬੀ) ਤੋਂ ਘੁਸਪੈਠ ਦੀ ਕੋਸ਼ਿਸ਼ ਕਰਦੇ ਹੋਏ ਮਾਰੇ ਗਏ। ਉਨ੍ਹਾਂ ਕਿਹਾ,''ਅਧਿਕਾਰਤ ਅੰਕੜਿਆਂ ਅਨੁਸਾਰ, 9 ਮੁਕਾਬਲਿਆਂ 'ਚ ਸਭ ਤੋਂ ਵੱਧ 14 ਪਾਕਿਸਤਾਨੀ ਅੱਤਵਾਦੀ ਬਾਰਾਮੂਲਾ 'ਚ ਮਾਰੇ ਗਏ ਹਨ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8