ਅੱਤਵਾਦੀ ਬਣਨ ਜਾ ਰਹੇ ਸਨ 3 ਨੌਜਵਾਨ, ਸੁਰੱਖਿਆ ਦਸਤਿਆਂ ਦੇ ਸਮਝਾਉਣ ਤੋਂ ਬਾਅਦ ਪਰਤੇ ਘਰ
Saturday, Sep 26, 2020 - 04:33 PM (IST)

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੁਲਸ ਮੁਲਾਜ਼ਮਾਂ ਅਤੇ ਪਰਿਵਾਰ ਦੇ ਮੈਂਬਰਾਂ ਨੇ ਭਟਕੇ ਹੋਏ ਤਿੰਨ ਨੌਜਵਾਨਾਂ ਨੂੰ ਅੱਤਵਾਦੀ ਸੰਗਠਨ 'ਚ ਸ਼ਾਮਲ ਹੋਣ ਤੋਂ ਬਚਾ ਲਿਆ ਹੈ। ਪੁਲਸ ਬੁਲਾਰੇ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਬਾਂਦੀਪੋਰਾ ਦੇ ਸੰਬਲ ਵਾਸੀ ਤਿੰਨ ਨੌਜਵਾਨ ਘਰ ਛੱਡ ਕੇ ਅੱਤਵਾਦੀ ਸੰਗਠਨ 'ਚ ਸ਼ਾਮਲ ਹੋਣ ਦੀ ਯੋਜਨਾ ਬਣਾ ਰਹੇ ਸਨ। ਇਸ ਤੋਂ ਬਾਅਦ ਪੁਲਸ ਨੇ ਹੋਰ ਸੁਰੱਖਿਆ ਏਜੰਸੀਆਂ ਅਤੇ ਪਰਿਵਾਰ ਦੇ ਮੈਂਬਰਾਂ ਨਾਲ ਮਿਲ ਕੇ ਪੂਰੀ ਕੋਸ਼ਿਸ਼ ਕਰ ਕੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪਣ ਤੋਂ ਪਹਿਲਾਂ ਸਮਝਾਇਆ ਗਿਆ। ਨੌਜਵਾਨਾਂ ਨੇ ਆਮ ਜੀਵਨ ਜਿਊਂਣ ਦਾ ਵਾਅਦਾ ਕੀਤਾ ਹੈ।
ਦੱਸਣਯੋਗ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸੁਰੱਖਿਆ ਦਸਤੇ ਹੁਣ ਤੱਕ ਕਰੀਬ 25 ਨੌਜਵਾਨਾਂ ਨੂੰ ਅੱਤਵਾਦੀ ਸੰਗਠਨ 'ਚ ਸ਼ਾਮਲ ਹੋਣ ਤੋਂ ਬਚਾ ਚੁਕੇ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਨੌਜਵਾਨ ਦੱਖਣ ਕਸ਼ਮੀਰ ਦੇ ਹਨ। ਪੁਲਸ ਬੁਲਾਰੇ ਨੇ ਪਰਿਵਾਰ ਵਾਲਿਆਂ ਤੋਂ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਗੁੰਮਰਾਹ ਦੀ ਰਾਹ 'ਤੇ ਜਾਣ ਤੋਂ ਰੋਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪਰਿਵਾਰ ਵਾਲਿਆਂ ਤੋਂ ਆਪਣੇ ਬੱਚਿਆਂ ਦਾ ਮਾਰਗਦਰਸ਼ਨ ਕਰਨ ਅਤੇ ਉਨ੍ਹਾਂ ਦੇ ਸੰਪਰਕ 'ਚ ਰਹਿਣ ਦੀ ਵੀ ਗੁਜਾਰਿਸ਼ ਕੀਤੀ ਹੈ।