ਜੰਮੂ-ਕਸ਼ਮੀਰ : ਬਾਰਾਮੂਲਾ ''ਚ ਅੱਤਵਾਦੀ ਹਮਲੇ ''ਚ CRPF ਦੇ ਜਵਾਨ ਅਤੇ ਇਕ ਨਾਗਰਿਕ ਦੀ ਮੌਤ

Wednesday, Jul 01, 2020 - 11:40 AM (IST)

ਜੰਮੂ-ਕਸ਼ਮੀਰ : ਬਾਰਾਮੂਲਾ ''ਚ ਅੱਤਵਾਦੀ ਹਮਲੇ ''ਚ CRPF ਦੇ ਜਵਾਨ ਅਤੇ ਇਕ ਨਾਗਰਿਕ ਦੀ ਮੌਤ

ਸ਼੍ਰੀਨਗਰ- ਜੰਮੂ-ਕਸ਼ਮੀਰ 'ਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ 'ਚ ਬੁੱਧਵਾਰ ਨੂੰ ਅੱਤਵਾਦੀਆਂ ਨੇ ਸੁਰੱਖਿਆ ਕਰਮੀਆਂ ਦੇ ਇਕ ਦਲ 'ਤੇ ਹਮਲਾ ਕਰ ਦਿੱਤਾ। ਜਿਸ 'ਚ ਸੀ.ਆਰ.ਪੀ.ਐੱਫ. ਦੇ ਇਕ ਜਵਾਨ ਅਤੇ ਹੋਰ ਨਾਗਰਿਕ ਦੀ ਜਾਨ ਚੱਲੀ ਗਈ। ਅੱਤਵਾਦੀ ਹਮਲੇ 'ਚ 2 ਹੋਰ ਜਵਾਨ ਜ਼ਖਮੀ ਵੀ ਹੋਏ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਸੋਪੋਰ ਇਲਾਕੇ 'ਚ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ ਦੇ ਇਕ ਦਲ 'ਤੇ ਗੋਲੀਆਂ ਚੱਲਾ ਦਿੱਤੀਆਂ, ਜਿਸ 'ਚ ਸੀ.ਆਰ.ਪੀ.ਐੱਫ. ਦੇ ਤਿੰਨ ਜਵਾਨ ਅਤੇ ਇਕ ਹੋਰ ਨਾਗਰਿਕ ਜ਼ਖਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉੱਥੇ ਹੀ ਹਮਲਾਵਰਾਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀ.ਆਰ.ਪੀ.ਐੱਫ. ਦੇ ਇਕ ਜਵਾਨ ਅਤੇ ਇਕ ਨਾਗਰਿਕ ਨੂੰ ਹਸਪਤਾਲ 'ਚ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਘਟਨਾ 'ਤੇ ਪੂਰੀ ਜਾਣਕਾਰੀ ਮਿਲਣੀ ਹਾਲੇ ਬਾਕੀ ਹੈ।


author

DIsha

Content Editor

Related News