ਜੰਮੂ ਕਸ਼ਮੀਰ : ਸ਼ੋਪੀਆਂ ਜ਼ਿਲੇ 'ਚ ਫੌਜ ਨੇ 2 ਅੱਤਵਾਦੀ ਕੀਤੇ ਢੇਰ
Sunday, May 12, 2019 - 08:31 AM (IST)

ਸ਼ੋਪੀਆਂ— ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ 'ਚ ਐਤਵਾਰ ਸਵੇਰ ਤੋਂ ਫੌਜ ਅਤੇ ਅੱਤਵਾਦੀਆਂ ਵਿਚਕਾਰ ਝੜਪ ਜਾਰੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਫੌਜ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।
ਫੌਜ ਨੇ ਵੱਡੀ ਗਿਣਤੀ 'ਚ ਹਥਿਆਰ ਅਤੇ ਭਾਰੀ ਗੋਲਾ-ਬਾਰੂਦ ਜ਼ਬਤ ਕੀਤੇ ਹਨ। ਅਜੇ ਵੀ ਫੌਜ ਅੱਤਵਾਦੀਆਂ ਨਾਲ ਝੜਪ ਕਰ ਰਹੀ ਹੈ। ਜ਼ਿਕਰਯੋਗ ਹੈ ਕਿ 3 ਮਈ ਨੂੰ ਵੀ ਫੌਜ ਅਤੇ ਅੱਤਵਾਦੀਆਂ ਵਿਚਕਾਰ ਸ਼ੋਪੀਆਂ 'ਚ ਝੜਪ ਹੋਈ ਸੀ ਅਤੇ ਫੌਜ ਨੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।