ਵੈਸ਼ਨੋ ਦੇਵੀ ਰੋਪਵੇਅ ਪ੍ਰਾਜੈਕਟ ਖ਼ਿਲਾਫ਼ ਦੂਜੇ ਦਿਨ ਵੀ ਹੜਤਾਲ, ਸ਼ਰਧਾਲੂਆਂ ਦੀ ਵਧੀ ਪਰੇਸ਼ਾਨੀ

Saturday, Nov 23, 2024 - 03:58 PM (IST)

ਵੈਸ਼ਨੋ ਦੇਵੀ ਰੋਪਵੇਅ ਪ੍ਰਾਜੈਕਟ ਖ਼ਿਲਾਫ਼ ਦੂਜੇ ਦਿਨ ਵੀ ਹੜਤਾਲ, ਸ਼ਰਧਾਲੂਆਂ ਦੀ ਵਧੀ ਪਰੇਸ਼ਾਨੀ

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਤ੍ਰਿਕੂਟਾ ਦੀਆਂ ਪਹਾੜੀਆਂ 'ਤੇ ਸਥਿਤ ਵੈਸ਼ਨੋ ਦੇਵੀ ਮੰਦਰ ਤੱਕ ਪ੍ਰਸਤਾਵਿਤ ਰੋਪਵੇਅ ਪ੍ਰਾਜੈਕਟ ਖ਼ਿਲਾਫ਼ ਹਿੱਤਧਾਰਕਾਂ ਦੀ 72 ਘੰਟਿਆਂ ਦੀ ਹੜਤਾਲ ਸ਼ਨੀਵਾਰ ਨੂੰ ਦੂਜੇ ਦਿਨ ਵੀ ਜਾਰੀ ਰਹੀ, ਜਿਸ ਕਾਰਨ ਸੈਂਕੜੇ ਸ਼ਰਧਾਲੂਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੁਕਾਨਦਾਰਾਂ ਅਤੇ ਪਾਲਕੀ ਮਾਲਕਾਂ ਨੇ ਸ਼ੁੱਕਰਵਾਰ ਨੂੰ ਹੜਤਾਲ ਸ਼ੁਰੂ ਕੀਤੀ ਸੀ, ਕਿਉਂਕਿ ਉਨ੍ਹਾਂ ਨੂੰ ਖਦਸ਼ਾ ਸੀ ਕਿ ਰੋਪਵੇਅ ਪ੍ਰਾਜੈਕਟ ਕਾਰਨ ਉਹ ਬੇਰੁਜ਼ਗਾਰ ਹੋ ਜਾਣਗੇ। ਸ਼੍ਰੀ ਮਾਤਾ ਵੈਸ਼ਣੋ ਦੇਵੀ ਸ਼ਰਾਈਨ ਬੋਰਡ ਨੇ ਹਾਲ ਹੀ 'ਚ ਤਾਰਾਕੋਟ ਮਾਰਗ ਤੋਂ ਸਾਂਝੀ ਛੱਤ ਦਰਮਿਆਨ 250 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਸਤਾਵਿਤ ਯਾਤਰੀ ਰੋਪਵੇਅ ਪ੍ਰਾਜੈਕਟ 'ਤੇ ਅ੍ਮਲ ਕਰਨ ਦਾ ਫ਼ੈਸਲਾ ਕੀਤਾ, ਜੋ ਮੰਦਰ ਤੱਕ 12 ਕਿਲੋਮੀਟਰ ਦਾ ਟਰੈਕ ਹੈ। ਇਸ ਤੋਂ ਪਹਿਲੇ ਇਸੇ ਤਰ੍ਹਾਂ ਦੇ ਵਿਰੋਧ ਕਾਰਨ ਇਸ ਪ੍ਰਾਜੈਕਟ ਨੂੰ ਮੁਲਤਵੀ ਕਰ ਦਿੱਤਾ ਗਿਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਤੀਰਥ ਯਾਤਰੀਆਂ ਲਈ ਆਧਾਰ ਕੰਪਲੈਕਸ ਕੱਟੜਾ ਸ਼ਹਿਰ 'ਚ ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਖੁੱਲ੍ਹੇ ਰਹੇ ਪਰ ਯਾਤਰਾ ਮਾਰਗ ਦੇ ਦੋਵੇਂ ਪਾਸੇ ਬਣੀਆਂ ਦੁਕਾਨਾਂ ਦੂਜੇ ਦਿਨ ਵੀ ਬੰਦ ਰਹੀਆਂ। 

ਪਾਲਕੀ ਦੇ ਮਾਲਕਾਂ ਨੇ ਵੀ ਆਪਣੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਹਨ, ਜਿਸ ਕਾਰਨ ਕਈ ਤੀਰਥ ਯਾਤਰੀਆਂ ਨੂੰ ਯਾਤਰਾ ਦੌਰਾਨ ਕਠਿਨਾਈਆਂ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀ ਕਟੜਾ ਕਸਬੇ ਦੇ ਸ਼ਾਲੀਮਾਰ ਪਾਰਕ 'ਚ ਇਕੱਠੇ ਹੋਏ ਅਤੇ ਸ਼ਾਂਤੀਪੂਰਨ ਧਰਨਾ ਦਿੱਤਾ ਅਤੇ ਬੋਰਡ ਦੇ ਫ਼ੈਸਲੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸ ਦੇ ਸੀਨੀਅਰ ਨੇਤਾ ਭੂਪਿੰਦਰ ਸਿੰਘ ਜਾਮਵਾਲ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਰੋਪਵੇਅ ਪ੍ਰਾਜੈਕਟ ਅਗਲੇ 2 ਸਾਲਾਂ 'ਚ ਪੂਰੀ ਹੋ ਜਾਵੇਗੀ ਅਤੇ ਇਸ ਨਾਲ ਸੇਵਾ ਪ੍ਰਦਾਤਾਵਾਂ ਲਈ ਰੋਜ਼ੀ-ਰੋਟੀ ਕਮਾਉਣ ਦਾ ਮੌਕਾ ਖ਼ਤਮ ਹੋ ਜਾਵੇਗਾ। ਸਰਕਾਰ ਨੂੰ ਇਸ ਪ੍ਰਾਜੈਕਟ ਤੋਂ ਪ੍ਰਭਾਵਿਤ ਹੋਣ ਵਾਲੇ ਗਰੀਬ ਮਜ਼ਦੂਰਾਂ ਲਈ ਉੱਚਿਤ ਮੁੜ ਵਸੇਬਾ ਯੋਜਨਾ ਬਣਾਉਣੀ ਚਾਹੀਦੀ ਹੈ।'' ਉਨ੍ਹਾਂ ਨੇ ਹਰੇਕ ਪ੍ਰਭਾਵਿਤ ਵਿਅਕਤੀ ਨੂੰ 20 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਸੁਝਾਅ ਦਿੱਤਾ ਅਤੇ ਕਿਹਾ ਕਿ ਉਹ ਭਵਿੱਖ ਦੀ ਕਾਰਵਾਈ ਦੀ ਰੂਪਰੇਖਾ ਤਿਆਰ ਕਰਨ ਲਈ ਐਤਵਾਰ ਨੂੰ ਬੈਠਕ ਕਰਨਗੇ। ਦੁਕਾਨਦਾਰ ਸੰਘ ਦੇ ਨੇਤਾ ਪ੍ਰਭਾਤ ਸਿੰਘ ਨੇ ਕਿਹਾ,''ਅਸੀਂ ਕਟੜਾ 'ਚ ਰੋਪਵੇਅ ਪ੍ਰਾਜੈਕਟ ਨੂੰ ਲਾਗੂ ਨਹੀਂ ਹੋਣ ਦੇਵਾਂਗੇ। ਅਸੀਂ ਇਸ ਖ਼ਿਲਾਫ਼ ਤਿੰਨ ਸਾਲਾਂ ਤੋਂ ਲੜ ਰਹੇ ਹਾਂ। ਅਤੀਤ 'ਚ ਸਾਨੂੰ ਭਰੋਸਾ ਦਿੱਤਾ ਗਿਆ ਸੀ ਪਰ ਹੁਣ ਉਨ੍ਹਾਂ ਨੇ ਪ੍ਰਾਜੈਕਟ 'ਤੇ ਅਮਲ ਦਾ ਫ਼ੈਸਲਾ ਕੀਤਾ ਹੈ।'' ਉਨ੍ਹਾਂ ਕਿਹਾ,''ਅਸੀਂ 72 ਘੰਟੇ ਦੀ ਹੜਤਾਲ ਸ਼ੁਰੂ ਕੀਤੀ ਹੈ। ਜੇਕਰ ਉਹ ਪ੍ਰਾਜੈਕਟ ਨੂੰ ਮੁਲਤਵੀ ਕਰਨ ਦੀ ਸਾਡੀ ਮੰਗ ਨਹੀਂ ਮੰਨਦੇ ਹਨ ਤਾਂ ਅਸੀਂ ਹੜਤਾਲ ਜਾਰੀ ਰਖਾਂਗੇ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News