ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ''ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ

Monday, Aug 24, 2020 - 06:58 PM (IST)

ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ''ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ

ਜੰਮੂ- ਵੈਸ਼ਨੋ ਦੇਵੀ ਤੀਰਥ ਯਾਤਰਾ ਲਈ ਜੰਮੂ-ਕਸ਼ਮੀਰ ਦੇ ਬਾਹਰੋਂ ਆਉਣ ਵਾਲੇ ਯਾਤਰੀਆਂ ਨੂੰ ਪਹਿਲਾਂ ਕੋਰੋਨਾ ਵਾਇਰਸ (ਕੋਵਿਡ-19) ਦੀ ਨੈਗੇਟਿਵ ਜਾਂਚ ਰਿਪੋਰਟ ਦਿਖਾਉਣੀ ਹੋਵੇਗੀ, ਜੋ ਕਿ 48 ਘੰਟਿਆਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਰਮੇਸ਼ ਕੁਮਾਰ ਨੇ ਸੋਮਵਾਰ ਨੂੰ ਕਿਹਾ,''ਮਾਤਾ ਵੈਸ਼ਨੋ ਦੇਵੀ ਯਾਤਰਾ ਲਈ ਜੰਮੂ-ਕਸ਼ਮੀਰ ਦੇ ਬਾਹਰੋਂ ਆ ਰਹੇ ਸਾਰੇ ਸ਼ਰਧਾਲੂਆਂ ਤੋਂ ਕੋਵਿਡ ਨੈਗੇਟਿਵ ਜਾਂਚ ਰਿਪੋਰਟ ਲਿਆਉਣ ਦੀ ਅਪੀਲ ਕੀਤੀ ਜਾਂਦੀ ਹੈ। ਇਹ ਰਿਪੋਰਟ ਤੀਰਥ ਯਾਤਰਾ ਲਈ ਆਉਣ ਦੇ ਸਮੇਂ 48 ਘੰਟੇ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ।'' ਉਨ੍ਹਾਂ ਨੇ ਕਿਹਾ,''ਕੋਵਿਡ-19 ਨੈਗੇਟਿਵ ਰਿਪੋਰਟ ਦੇ ਬਿਨਾਂ ਯਾਤਰਾ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਕ੍ਰਿਪਾ ਸਾਰੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਸਹਿਯੋਗ ਕੀਤਾ ਜਾਵੇ।'' 

ਵੈਸ਼ਨੋ ਦੇਵੀ ਤੀਰਥ ਯਾਤਰਾ 16 ਅਗਸਤ ਨੂੰ ਮੁੜ ਸ਼ੁਰੂ ਕੀਤੀ ਗਈ ਹੈ। ਕੋਰੋਨਾ ਵਾਇਰਸ ਮਹਾਮਾਰੀ ਨੂੰ ਦੇਖਦੇ ਹੋਏ ਇਸ ਸਾਲ 18 ਮਾਰਚ ਨੂੰ ਇਹ ਤੀਰਥ ਯਾਤਰਾ ਮੁਲਤਵੀ ਕਰ ਦਿੱਤੀ ਗਈ ਸੀ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਤੀਰਥ ਯਾਤਰੀਆਂ ਲਈ ਯਾਤਰਾ ਦੌਰਾਨ ਪਾਲਣ ਕੀਤੇ ਜਾਣ ਵਾਲੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਸ਼੍ਰੀ ਕੁਮਾਰ ਨੇ ਕਿਹਾ ਕਿ ਆਨਲਾਈਨ ਰਜਿਸਟਰੇਸ਼ਨ ਕਰਨ ਵਾਲੇ ਲੋਕਾਂ ਨੂੰ ਹੀ ਯਾਤਰਾ ਦੀ ਮਨਜ਼ੂਰੀ ਦਿੱਤੀ ਜਾਵੇਗੀ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕ, ਇਕੱਠੇ ਕਈ ਬੀਮਾਰੀਆਂ ਨਾਲ ਪੀੜਤ ਲੋਕ, ਗਰਭਵਤੀ ਜਨਾਨੀਆਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਯਾਤਰਾ ਦੀ ਮਨਜ਼ੂਰੀ ਨਹੀਂ ਹੈ। ਉਨ੍ਹਾਂ ਨੇ ਕਿਹਾ,''ਤੀਰਥ ਯਾਤਰੀਆਂ ਲਈ ਮੋਬਾਇਲ 'ਚ 'ਅਰੋਗਿਆ ਸੇਤੂ' ਐਪਲੀਕੇਸ਼ਨ ਦਾ ਇਸਤੇਮਾਲ ਜ਼ਰੂਰੀ ਹੈ ਅਤੇ ਸਿਰਫ਼ ਉਨ੍ਹਾਂ ਲੋਕਾਂ ਨੂੰ ਯਾਤਰਾ ਦੀ ਮਨਜ਼ੂਰੀ ਦਿੱਤੀ ਜਾਵੇਗੀ, ਜਿਨ੍ਹਾਂ 'ਚ ਇਨਫੈਕਸ਼ਨ ਦੇ ਕੋਈ ਲੱਛਣ ਨਹੀਂ ਹੋਣਗੇ। ਯਾਤਰਾ ਦੌਰਾਨ ਫੇਸ ਮਾਸਕ ਪਹਿਣਨਾ ਜ਼ਰੂਰੀ ਹੈ।'' ਸ਼੍ਰੀ ਕੁਮਾਰ ਨੇ ਕਿਹਾ,''ਤੀਰਥ ਯਾਤਰੀਆਂ ਨੂੰ ਦਰਸ਼ਨ ਤੋਂ ਬਾਅਦ ਭਵਨ 'ਚ ਨਹੀਂ ਰੁਕਣ ਦੀ ਸਲਾਹ ਦਿੱਤੀ ਜਾਂਦੀ ਹੈ।''


author

DIsha

Content Editor

Related News