ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ PM ਮੋਦੀ, ਵੰਦੇ ਭਾਰਤ ਰੇਲ ਗੱਡੀ ਨੂੰ ਦਿਖਾਉਣਗੇ ਹਰੀ ਝੰਡੀ

Monday, Jun 02, 2025 - 05:51 PM (IST)

ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ PM ਮੋਦੀ, ਵੰਦੇ ਭਾਰਤ ਰੇਲ ਗੱਡੀ ਨੂੰ ਦਿਖਾਉਣਗੇ ਹਰੀ ਝੰਡੀ

ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਜੰਮੂ ਦੇ ਕਟੜਾ ਤੋਂ ਕਸ਼ਮੀਰ ਘਾਟੀ ਦੇ ਬਾਰਾਮੂਲਾ ਤੱਕ ਚੱਲਣ ਵਾਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਸਕਦੇ ਹਨ। ਰੇਲਵੇ ਸੂਤਰਾਂ ਅਨੁਸਾਰ, ਪ੍ਰਧਾਨ ਮੰਤਰੀ ਮੋਦੀ 6 ਜੂਨ ਨੂੰ ਕਸ਼ਮੀਰ ਘਾਟੀ ਤੱਕ ਚੱਲਣ ਵਾਲੀ ਵੰਦੇ ਭਾਰਤ ਰੇਲ ਗੱਡੀ ਸੇਵਾਵਾਂ ਸ਼ੁਰੂ ਕਰ ਸਕਦੇ ਹਨ। ਇਸ ਲਈ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਪਹਿਲਾਂ ਇਹ ਰੇਲ ਸੇਵਾ 19 ਅਪ੍ਰੈਲ ਨੂੰ ਸ਼ੁਰੂ ਹੋਣੀ ਸੀ ਪਰ ਫਿਰ ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ। ਇਸ ਤੋਂ ਕੁਝ ਦਿਨਾਂ ਬਾਅਦ ਪਹਿਲਗਾਮ 'ਚ ਅੱਤਵਾਦੀ ਹਮਲਾ ਹੋਇਆ। ਪਾਕਿਸਤਾਨ ਨਾਲ ਤਣਾਅ ਅਤੇ ਸੁਰੱਖਿਆ ਨੂੰ ਦੇਖਦੇ ਹੋਏ ਵੰਦੇ ਭਾਰਤ ਰੇਲਗੱਡੀ ਦੇ ਸੰਚਾਲਨ 'ਚ ਦੇਰੀ ਹੋ ਗਈ।

ਅਮਰਨਾਥ ਯਾਤਰੀਆਂ ਲਈ ਹੋਵੇਗੀ ਲਾਭਦਾਇਕ

ਵੰਦੇ ਭਾਰਤ ਰੇਲਗੱਡੀ ਸੇਵਾ ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਲਈ ਲਾਭਦਾਇਕ ਹੋਵੇਗੀ। ਆਮ ਤੌਰ 'ਤੇ ਜੰਮੂ-ਸ਼੍ਰੀਨਗਰ ਹਾਈਵੇਅ 'ਤੇ ਨਾਕਾਬੰਦੀ ਕਾਰਨ ਸ਼ਰਧਾਲੂਆਂ ਦੇ ਰਸਤੇ 'ਚ ਅਕਸਰ ਰੁਕਾਵਟ ਆਉਂਦੀ ਹੈ। ਇਸ ਸਾਲ ਦੀ ਅਮਰਨਾਥ ਯਾਤਰਾ 3 ਜੁਲਾਈ ਨੂੰ ਸ਼ੁਰੂ ਹੋਵੇਗੀ ਅਤੇ 38 ਦਿਨਾਂ ਬਾਅਦ 9 ਅਗਸਤ ਨੂੰ ਸਮਾਪਤ ਹੋਵੇਗੀ। 

ਰੇਲਗੱਡੀ ਨੂੰ ਵਰਚੁਅਲੀ ਹਰੀ ਝੰਡੀ ਦਿਖਾਉਣਗੇ

ਪ੍ਰਧਾਨ ਮੰਤਰੀ ਕਟੜਾ ਤੋਂ ਬਾਰਾਮੂਲਾ ਅਤੇ ਬਾਰਾਮੂਲਾ ਤੋਂ ਕਟੜਾ ਜਾਣ ਵਾਲੀ ਰੇਲਗੱਡੀ ਨੂੰ ਵਰਚੁਅਲੀ ਹਰੀ ਝੰਡੀ ਦਿਖਾਉਣਗੇ। ਇਸ ਤੋਂ ਇਲਾਵਾ, ਅਧਿਕਾਰੀਆਂ ਨੇ ਕਿਹਾ ਹੈ ਕਿ ਜੇਕਰ ਲੋੜ ਪਈ ਤਾਂ ਸ਼ਰਧਾਲੂਆਂ ਦੀ ਭੀੜ ਨੂੰ ਘਟਾਉਣ ਲਈ ਵਿਸ਼ੇਸ਼ ਰੇਲਗੱਡੀਆਂ ਚਲਾਈਆਂ ਜਾ ਸਕਦੀਆਂ ਹਨ। ਪ੍ਰਧਾਨ ਮੰਤਰੀ ਮੋਦੀ ਕਟੜਾ ਸਟੇਡੀਅਮ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਕਟੜਾ ਤੋਂ ਰੇਲ ਸੇਵਾਵਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਚਿਨਾਬ ਨਦੀ 'ਤੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਪੁਲ ਦੇ ਨਾਲ-ਨਾਲ ਰਿਆਸੀ ਜ਼ਿਲ੍ਹੇ 'ਚ ਰੇਲਵੇ ਟਰੈਕ 'ਤੇ ਪਹਿਲੇ ਕੇਬਲ-ਸਟੇਡ ਪੁਲ ਦਾ ਵੀ ਦੌਰਾ ਕਰਨਗੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

DIsha

Content Editor

Related News