ਜੰਮੂ-ਕਸ਼ਮੀਰ : ਪੁੰਛ ''ਚ ਪਾਕਿ ਨੇ ਕੀਤਾ ਜੰਗਬੰਦੀ ਦਾ ਉਲੰਘਣ

Sunday, Feb 18, 2018 - 07:37 PM (IST)

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਕੰਟਰੋਲ ਲਾਈਨ ਦੇ ਕਰਮਰਾ ਸੈਕਟਰ 'ਚ ਪਾਕਿਸਤਾਨ ਨੇ ਇਕ ਵਾਰ ਫਿਰ ਜੰਗਬੰਦੀ ਦਾ ਉਲੰਘਣ ਕੀਤਾ ਹੈ। ਇਸ ਤੋਂ ਬਾਅਦ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ ਤੇ ਭਾਰਤੀ ਜਵਾਨਾਂ ਵਲੋਂ ਇਸ ਉਲੰਘਣ ਦਾ ਮੁੰਹਤੋੜ ਜਵਾਬ ਦਿੱਤਾ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਪਾਕਿਸਤਾਨ ਵਲੋਂ ਰਿਹਾਇਸ਼ੀ ਇਲਾਕੇ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਾਕਿਸਤਾਨ ਵਲੋਂ ਭਾਰੀ ਮਾਤਰਾ 'ਚ ਮਸ਼ੀਨਗਨ ਨਾਲ ਗੋਲੀਬਾਰੀ ਦੀ ਖਬਰ ਹੈ। ਕਿਹਾ ਜਾ ਰਿਹਾ ਹੈ ਕਿ ਕਰਮਰਾ ਸੈਕਟਰ 'ਚ ਮਸ਼ੀਨਗਨ ਨਾਲ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਉਥੇ ਹੀ ਇਲਾਕੇ ਦੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਲਈ ਕਿਹਾ ਗਿਆ ਹੈ।
ਇਸੇ ਦੌਰਾਨ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਦਾ ਬਿਆਨ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਬੰਦੂਕਾਂ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹਨ। ਸਿਰਫ ਗੱਲਬਾਤ ਰਾਹੀਂ ਹੀ ਸਮੱਸਿਆਵਾਂ ਸੁਲਝਾਈਆਂ ਜਾ ਸਕਦੀਆਂ ਹਨ।


Related News