ਜੰਮੂ ਤੋਂ ਸ਼੍ਰੀਨਗਰ ਦੀ ਸਵੇਰ ਦੀ ਉਡਾਣ ਇਕ ਅਪ੍ਰੈਲ ਤੋਂ ਹੋਵੇਗੀ ਸ਼ੁਰੂ
Saturday, Mar 08, 2025 - 02:05 PM (IST)

ਜੰਮੂ- ਸਿਵਲ ਏਵੀਏਸ਼ਨ ਅਥਾਰਟੀ ਨੇ ਯਾਤਰੀਆਂ ਵਿਸ਼ੇਸ਼ ਕਰਕੇ ਸਰਕਾਰੀ ਅਧਿਕਾਰੀਆਂ ਅਤੇ ਵਪਾਰੀਆਂ ਨੂੰ ਰਾਹਤ ਪ੍ਰਦਾਨ ਕਰਨ ਦੇ ਮਕਸਦ ਨਾਲ ਇਕ ਅਪ੍ਰੈਲ ਤੋਂ ਜੰਮੂ ਅਤੇ ਸ਼੍ਰੀਨਗਰ ਵਿਚਕਾਰ ਸਵੇਰ ਦੀਆਂ ਉਡਾਣ ਸ਼ੁਰੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ 'ਐਕਸ' 'ਤੇ ਕਿਹਾ,"ਇਹ ਸੇਵਾ ਇਕ ਆਮ ਸ਼ਿਕਾਇਤ ਦਾ ਹੱਲ ਕਰਨ ਲਈ ਸ਼ੁਰੂ ਕੀਤੀ ਗਈ ਹੈ, ਜੋ ਜ਼ਿਆਦਾਤਰ ਸਰਕਾਰੀ ਅਧਿਕਾਰੀਆਂ ਅਤੇ ਵਪਾਰੀਆਂ ਵਲੋਂ ਆਈ ਸੀ ਕਿ ਜੰਮੂ ਤੋਂ ਸ਼੍ਰੀਨਗਰ ਲਈ ਸਵੇਰ ਤੋਂ ਕੋਈ ਹਵਾਈ ਉਡਾਣ ਨਹੀਂ ਹੈ। ਇਸ ਕਾਰਨ ਉਨ੍ਹਾਂ ਲਈ ਇਕ ਹੀ ਦਿਨ 'ਚ ਯਾਤਰਾ ਕਰਨਾ ਮੁਸ਼ਕਲ ਹੋ ਜਾਂਦਾ ਸੀ।''
ਉਨ੍ਹਾਂ ਅੱਗੇ ਕਿਹਾ,"ਸਿਵਲ ਹਵਾਬਾਜ਼ੀ ਅਧਿਕਾਰੀਆਂ ਨੂੰ ਇਸ ਸੰਬੰਧ 'ਚ ਇਕ ਪ੍ਰਸਤਾਵ ਦਿੱਤਾ ਗਿਆ ਸੀ, ਜਿਨ੍ਹਾਂ ਨੇ 1 ਅਪ੍ਰੈਲ 2025 ਤੋਂ ਜੰਮੂ ਤੋਂ ਸ਼੍ਰੀਨਗਰ ਲਈ ਸਵੇਰੇ 10 ਵਜੇ ਤੱਕ ਇਕ ਨਿਯਮਿਤ ਰੋਜ਼ਾਨਾ ਹਵਾਈ ਉਡਾਣ ਸ਼ੁਰੂ ਕਰਨ ਲਈ ਸਹਿਮਤੀ ਜ਼ਾਹਰ ਕੀਤੀ ਹੈ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8