ਜੰਮੂ : ਸੈਲਾਨੀਆਂ ਨਾਲ ਭਰੀ ਮਿੰਨੀ ਬੱਸ ਪਲਟੀ, 10 ਲੋਕ ਜ਼ਖਮੀ

Sunday, Jan 10, 2021 - 09:58 AM (IST)

ਜੰਮੂ : ਸੈਲਾਨੀਆਂ ਨਾਲ ਭਰੀ ਮਿੰਨੀ ਬੱਸ ਪਲਟੀ, 10 ਲੋਕ ਜ਼ਖਮੀ

ਜੰਮੂ- ਜੰਮੂ-ਕਸ਼ਮੀਰ 'ਚ ਸ਼ਨੀਵਾਰ ਨੂੰ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ 10 ਸੈਲਾਨੀ ਜ਼ਖਮੀ ਹੋ ਗਏ। ਚਿਨੈਨੀ-ਨਾਸ਼ਰੀ ਸੁਰੰਗ ਕੋਲ ਮਿੰਨੀ ਬੱਸ ਦੇ ਡਰਾਈਵਰ ਨੇ ਵਾਹਨ ਤੋਂ ਆਪਣਾ ਕੰਟਰੋਲ ਗਵਾ ਦਿੱਤਾ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਮਿੰਨੀ ਬੱਸ ਬੇਕਾਬੂ ਹੋ ਕੇ ਪਲਟ ਗਈ। ਸੈਲਾਨੀ ਮਾਤਾ ਵੈਸ਼ਣੋ ਦੇਵੀ ਸ਼ਰਾਈਨ ਦੇ ਪਟਨੀਟਾਪ ਤੋਂ ਕੱਟੜਾ ਬੇਸ ਕੈਂਪ ਜਾ ਰਹੇ ਸਨ। ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾ ਦਿੱਤਾ ਗਿਆ ਹੈ।

PunjabKesariਹਾਦਸੇ ਦੀ ਸੂਚਨਾ ਮਿਲਦੇ ਹੀ ਚਿਨੈਨੀ ਪੁਲਸ ਦੇ ਥਾਣਾ ਇੰਚਾਰਜ ਪੁਸ਼ਪੇਂਦਰ ਸਿੰਘ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕੰਮ ਸ਼ੁਰੂ ਕੀਤਾ। ਇਸ ਤੋਂ ਬਾਅਦ ਉੱਪ ਜ਼ਿਲ੍ਹਾ ਹਸਪਤਾਲ ਚਿਨੈਨੀ ਅਤੇ ਚਿਨੈਨੀ-ਨਾਸ਼ਰੀ ਸੁਰੰਗ ਦੀ ਐਂਬੂਲੈਂਸ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਸਾਰਿਆਂ ਦੀ ਹਾਲਤ ਬਿਹਤਰ ਦੱਸੀ ਜਾ ਰਹੀ ਹੈ। ਪੁਲਸ ਨੇ ਮਾਮਲਾ ਦਰਜ ਕਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। 


author

DIsha

Content Editor

Related News