ਜੰਮੂ-ਕਸ਼ਮੀਰ : ਡੂੰਘੀ ਖੱਡ ''ਚ ਡਿੱਗੀ ਬੱਸ, ਇਕ ਦੀ ਮੌਤ ਤੇ 20 ਜ਼ਖਮੀ

08/17/2018 11:43:10 PM

ਜੰਮੂ— ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ 'ਚ ਸ਼ੁੱਕਰਵਾਰ ਨੂੰ ਇਕ ਮਿਨੀ ਬੱਸ ਅਸੰਤੁਲਨ ਹੋ ਕੇ 200 ਫੁੱਟ ਡੂੰਘੀ ਖੱਡ 'ਚ ਜਾ ਡਿੱਗੀ, ਜਿਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 20 ਲੋਕ ਜ਼ਖਮੀ ਹੋ ਗਏ।

ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਦੁਰਘਟਨਾ ਸ਼ੁੱਕਰਵਾਰ ਸ਼ਾਮ ਝਿੱਜਰ ਇਲਾਕੇ 'ਚ ਵਾਪਰੀ। ਜਿਥੇ ਇਕ ਬੱਸ ਦਾ ਸੰਤੁਲਨ ਵਿਗੜ ਕਾਰਨ ਬੱਸ ਡੂੰਘੀ ਖੱਡ 'ਚ ਜਾ ਡਿੱਗੀ, ਜਿਸ ਕਾਰਨ ਇਕ ਦੀ ਮੌਤ ਤੇ 20 ਲੋਕ ਜ਼ਖਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਜੈ ਕਰਨ (40) ਦੇ ਰੂਪ 'ਚ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

 


Related News