ਜਨਤਾ ਦਲ (ਯੂ) ਨੇ ਕੀਤੀ ਬਿਹਾਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਦੀ ਮੰਗ

Wednesday, Jul 03, 2024 - 10:58 AM (IST)

ਜਨਤਾ ਦਲ (ਯੂ) ਨੇ ਕੀਤੀ ਬਿਹਾਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਦੀ ਮੰਗ

ਨਵੀਂ ਦਿੱਲੀ (ਭਾਸ਼ਾ) - ਜਨਤਾ ਦਲ (ਯੂਨਾਈਟਿਡ) ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਤੋਂ ਬਿਹਾਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦੀ ਮੰਗ ਕੀਤੀ। ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਚਰਚਾ ਵਿਚ ਹਿੱਸਾ ਲੈਂਦੇ ਹੋਏ ਜਨਤਾ ਦਲ (ਯੂ) ਦੇ ਮੈਂਬਰ ਲਵਲੀ ਆਨੰਦ ਨੇ ਸਰਕਾਰ ਤੋਂ ਅਪੀਲ ਕੀਤੀ ਕਿ ਉਹ ਬਿਹਾਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਨੂੰ ਲੈ ਕੇ ਉਨ੍ਹਾਂ ਦੀ ਪਾਰਟੀ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਮੰਗ ’ਤੇ ਵਿਚਾਰ ਕਰਨ।

ਇਹ ਵੀ ਪੜ੍ਹੋ - PM ਮੋਦੀ ਨੇ ਕਾਂਗਰਸ 'ਤੇ ਕੱਸਿਆ ਤੰਜ,ਕਿਹਾ-ਕਾਂਗਰਸੀ ਨੇਤਾਵਾਂ ਦੀ ਬਿਆਨਬਾਜ਼ੀ ਨੇ ਫ਼ਿਲਮ ਸ਼ੋਲੇ ਨੂੰ ਪਿੱਛੇ ਛੱਡ ਦਿੱਤਾ

ਆਨੰਦ ਨੇ ਬਿਹਾਰ ਨੂੰ ਸ਼ਿਵਹਰ ਰੇਲ ਲਿੰਕ ਨਾਲ ਜੋੜਨ ਦੀ ਮੰਗ ਕਰਦਿਆਂ ਕਿਹਾ ਕਿ ਅਯੁੱਧਿਆ ਤੋਂ ਸੀਤਾਮੜ੍ਹੀ (ਬਿਹਾਰ) ਅਤੇ ਜਨਕਪੁਰ (ਨੇਪਾਲ) ਤੱਕ ਰੇਲ ਕੋਰੀਡੋਰ ਬਣਾਇਆ ਜਾਣਾ ਚਾਹੀਦਾ ਤਾਂ ਜੋ ਸ਼ਰਧਾਲੂਆਂ ਲਈ ਭਗਵਾਨ ਰਾਮ ਅਤੇ ਮਾਤਾ ਜਾਨਕੀ ਸੀਤਾ ਨਾਲ ਸਬੰਧਤ ਸਥਾਨਾਂ ਤੱਕ ਪਹੁੰਚਣਾ ਆਸਾਨ ਹੋ ਸਕੇ। ਉਨ੍ਹਾਂ ਨੇ ਐਮਰਜੈਂਸੀ ਦੇ ਮੁੱਦੇ 'ਤੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ 25 ਜੂਨ 1975 ਨੂੰ ਹਿਟਲਰ ਦੀ ਤਾਨਾਸ਼ਾਹੀ ਦੀ ਤਰਜ਼ 'ਤੇ ਐਮਰਜੈਂਸੀ ਲਗਾਈ ਗਈ ਸੀ ਅਤੇ ਕਈ ਨੇਤਾਵਾਂ ਨੂੰ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਜਿਸ ਪਾਰਟੀ ਨੇ ਸੰਵਿਧਾਨ ਨੂੰ ਕੁਚਲਿਆ ਉਹ ਕਹਿ ਰਹੀ ਹੈ ਕਿ ਆਜ਼ਾਦੀ ਅਤੇ ਸੰਵਿਧਾਨ ਖ਼ਤਰੇ ਵਿਚ ਹੈ।

ਇਹ ਵੀ ਪੜ੍ਹੋ - ਇਸ ਸੂਬੇ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਹੁਣ ਮਿਲੇਗੀ 4000 ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News