ਜਨਮ ਅਸ਼ਟਮੀ ਮੌਕੇ ਮੰਦਰ ''ਚ ਅੱਧੀ ਰਾਤ ਨੂੰ ਚੱਲੀਆਂ ਗੋਲੀਆਂ, ਰੇਵਾੜੀ ''ਚ ਮਚੀ ਸਨਸਨੀ

Saturday, Sep 05, 2026 - 03:34 PM (IST)

ਜਨਮ ਅਸ਼ਟਮੀ ਮੌਕੇ ਮੰਦਰ ''ਚ ਅੱਧੀ ਰਾਤ ਨੂੰ ਚੱਲੀਆਂ ਗੋਲੀਆਂ, ਰੇਵਾੜੀ ''ਚ ਮਚੀ ਸਨਸਨੀ

ਰੇਵਾੜੀ : ਹਰਿਆਣਾ ਦੇ ਰੇਵਾੜੀ ਤੋਂ ਜਨਮ ਅਸ਼ਟਮੀ ਮੌਕੇ ਗੋਲੀਬਾਰੀ ਦੀ ਘਟਨਾ ਵਾਪਰ ਜਾਣ ਦੀ ਸੂਚਨਾ ਮਿਲੀ। ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁਭ ਮੌਕੇ ਕੁਝ ਨੌਜਵਾਨਾਂ ਨੇ ਜ਼ਿਲ੍ਹੇ ਦੇ ਬੋਡੀਆ ਕਮਾਲਪੁਰ ਪਿੰਡ ਦੇ ਵੱਡੇ ਸ਼ਿਵ ਮੰਦਰ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਘਟਨਾ ਵਾਲੀ ਥਾਂ 'ਤੇ ਗੋਲੀਆਂ ਦੀ ਆਵਾਜ਼ ਸੁਣਦੇ ਸਾਰ ਹੀ ਹਫ਼ੜਾ-ਦਫ਼ੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਮੰਦਰ ਨੇੜੇ ਦਹੀਂ ਹਾਂਡੀ ਤੋੜਨ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਨੂੰ ਲੈ ਕੇ ਗੋਲੀਆਂ ਚਲਾ ਦਿੱਤੀਆਂ ਗਈਆਂ। 

ਇਹ ਵੀ ਪੜ੍ਹੋ : ਫ਼ੋਨ ਲਿਆਉਣ 'ਤੇ ਲੱਗਾ ਬੈਨ ਤਾਂ ਮੰਦਰਾਂ 'ਚ ਘਟ ਗਈ ਸ਼ਰਧਾਲੂਆਂ ਦੀ ਆਮਦ ! TN 'ਚ 20% ਤੱਕ ਡਿੱਗੀ ਗਿਣਤੀ

ਪ੍ਰਾਪਤ ਜਾਣਕਾਰੀ ਅਨੁਸਾਰ, ਜਨਮ ਅਸ਼ਟਮੀ ਦੀ ਰਾਤ ਨੂੰ ਵੱਡੇ ਸ਼ਿਵ ਮੰਦਰ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਇੱਕ ਸਮਾਗਮ ਚੱਲ ਰਿਹਾ ਸੀ। ਇਸ ਦੌਰਾਨ ਪਿੰਡ ਦੇ ਨੌਜਵਾਨਾਂ ਅਤੇ ਗੁਆਂਢੀ ਪਿੰਡ ਦੇ ਨੌਜਵਾਨਾਂ ਵਿਚਕਾਰ ਦਹੀਂ-ਹਾਂਡੀ ਤੋੜਨ ਨੂੰ ਲੈ ਕੇ ਝਗੜਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਧੀ ਰਾਤ ਨੂੰ ਦਹੀਂ-ਹਾਂਡੀ ਤੋੜਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਇਸ ਦੌਰਾਨ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਅਤੇ ਹਵਾ ਵਿੱਚ ਚਾਰ ਰਾਉਂਡ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਨਾਲ ਉਕਤ ਸਥਾਨ 'ਤੇ ਦਹਿਸ਼ਤ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ। ਪੁਲਸ ਨੇ ਹੁਣ ਉਨ੍ਹਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ : 200 ਰੁਪਏ ਕਿੱਲੋ ਹੋਏ ਮਟਰ-ਅਦਰਕ! ਟਮਾਟਰ-ਪਿਆਜ਼ ਨੇ ਵੀ ਵਿਗਾੜਿਆ ਰਸੋਈ ਦਾ ਬਜਟ, ਹਰਿਆਣਾ ਦੇ ਲੋਕ ਪਰੇਸ਼ਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News