ਜਨਮ ਅਸ਼ਟਮੀ ''ਤੇ ਵ੍ਰਿੰਦਾਵਨ ਜਾਣ ਵਾਲੇ ਸਾਵਧਾਨ! 3 ਤੋਂ 5 ਸੰਤਬਰ ਤੱਕ ਨੋ ਐਂਟਰੀ, ਸ਼ਰਧਾਲੂਆਂ ਲਈ QR ਕੋਰਡ ਲਾਗੂ
Tuesday, Sep 01, 2026 - 02:49 PM (IST)
ਮਥੁਰਾ (ਯੂਪੀ) : ਜਨਮ ਅਸ਼ਟਮੀ ਦੇ ਜਸ਼ਨਾਂ ਅਤੇ ਸ਼ਰਧਾਲੂਆਂ ਦੀ ਇੱਕਠੀ ਹੋਣ ਵਾਲੀ ਵੱਡੀ ਭੀੜ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ 3 ਤੋਂ 5 ਸਤੰਬਰ ਤੱਕ ਮਥੁਰਾ ਦੇ ਕਈ ਪ੍ਰਮੁੱਖ ਰਸਤਿਆਂ 'ਤੇ ਆਵਾਜਾਈ ਪਾਬੰਦੀਆਂ ਲਗਾਈਆਂ ਹਨ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਸਬੰਧ ਵਿੱਚ ਜਾਰੀ ਇੱਕ ਬਿਆਨ ਦੇ ਅਨੁਸਾਰ 3 ਸਤੰਬਰ ਨੂੰ ਸਵੇਰੇ 8 ਵਜੇ ਤੋਂ 5 ਸਤੰਬਰ ਨੂੰ ਸਵੇਰੇ 9 ਵਜੇ ਤੱਕ ਸ਼੍ਰੀ ਕ੍ਰਿਸ਼ਨ ਜਨਮ ਸਥਾਨ ਵੱਲ ਜਾਣ ਵਾਲੇ ਰਸਤਿਆਂ 'ਤੇ ਵਪਾਰਕ ਅਤੇ ਭਾਰੀ ਵਾਹਨਾਂ, ਸਿਟੀ ਬੱਸਾਂ, ਚਾਰ ਪਹੀਆ ਵਾਹਨਾਂ, ਈ-ਰਿਕਸ਼ਾ ਅਤੇ ਦੋ ਪਹੀਆ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਰਹੇਗੀ।
ਇਹ ਵੀ ਪੜ੍ਹੋ : ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ; 6 ਦੀ ਮੌਤ, 14 ਜ਼ਖ਼ਮੀ
ਸ਼ਹਿਰ ਦੇ ਦਵਾਰਕਾਧੀਸ਼ ਮੰਦਰ ਵੱਲ ਜਾਣ ਵਾਲੇ ਮੁੱਖ ਰਸਤਿਆਂ 'ਤੇ ਵੀ ਆਵਾਜਾਈ ਨੂੰ ਨਿਯਮਤ ਕੀਤਾ ਜਾਵੇਗਾ। ਬਿਆਨ ਅਨੁਸਾਰ, ਪ੍ਰਸ਼ਾਸਨ ਨੇ ਸ਼ਰਧਾਲੂਆਂ ਦੀ ਸਹੂਲਤ ਅਤੇ ਭੀੜ ਤੋਂ ਬਚਣ ਲਈ ਵੱਖ-ਵੱਖ ਥਾਵਾਂ 'ਤੇ ਪਾਰਕਿੰਗ ਦੇ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਮਥੁਰਾ ਅਤੇ ਵ੍ਰਿੰਦਾਵਨ ਵਿਚਕਾਰ ਟ੍ਰੈਫਿਕ ਪ੍ਰਬੰਧਨ ਦੇ ਹਿੱਸੇ ਵਜੋਂ ਛੱਤੀਕਰਾ-ਵ੍ਰਿੰਦਾਵਨ ਰੂਟ 'ਤੇ ਨਿਰਧਾਰਤ ਬਹੁ-ਪੱਧਰੀ ਪਾਰਕਿੰਗ ਤੋਂ ਅੱਗੇ ਕਿਸੇ ਵੀ ਵਾਹਨ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੇ ਕਿਹਾ ਕਿ ਐਂਬੂਲੈਂਸਾਂ ਅਤੇ ਫਾਇਰ ਬ੍ਰਿਗੇਡ ਵਾਹਨਾਂ ਸਮੇਤ ਐਮਰਜੈਂਸੀ ਸੇਵਾਵਾਂ ਨੂੰ ਆਵਾਜਾਈ ਪਾਬੰਦੀਆਂ ਤੋਂ ਛੋਟ ਦਿੱਤੀ ਗਈ ਹੈ।
ਇਹ ਵੀ ਪੜ੍ਹੋ : 5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ
ਬਿਆਨ ਵਿੱਚ ਕਿਹਾ ਗਿਆ ਹੈ ਕਿ ਜਨਮ ਅਸ਼ਟਮੀ ਦੇ ਮੱਦੇਨਜ਼ਰ ਪੁਲਸ ਡਾਇਰੈਕਟਰ ਜਨਰਲ ਦੇ ਦਫ਼ਤਰ ਨੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਚੌਕਸ ਰਹਿਣ ਅਤੇ ਸਖ਼ਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਮਿਸ਼ਰਤ ਆਬਾਦੀ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਚੌਕਸੀ ਬਣਾਈ ਰੱਖਣ ਤੇ ਅਫਵਾਹਾਂ ਫੈਲਾਉਣ ਵਾਲੇ ਜਾਂ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਕਾਰਵਾਈ ਕੀਤੀ ਜਾਵੇ। ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਪੁਲਸ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਗੁੰਮਰਾਹਕੁੰਨ ਜਾਂ ਇਤਰਾਜ਼ਯੋਗ ਸਮੱਗਰੀ ਦੀ ਨਿਗਰਾਨੀ ਕਰਨ ਅਤੇ ਅਜਿਹੀ ਸਮੱਗਰੀ ਫੈਲਾਉਣ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਨੂੰ ਜਲੂਸਾਂ ਅਤੇ ਧਾਰਮਿਕ ਪ੍ਰੋਗਰਾਮਾਂ ਦੌਰਾਨ ਵਧੇਰੇ ਸਾਵਧਾਨੀ ਵਰਤਣ ਅਤੇ ਸਾਰੇ ਸਮਾਗਮ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਜ਼ਰੂਰੀ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਆਟੋ-ਰਿਕਸ਼ਾ ਤੇ ਟੈਕਸੀ ਦੇ ਕਿਰਾਏ 'ਚ ਵਾਧਾ, ਸਫ਼ਰ ਕਰਨ ਤੋਂ ਪਹਿਲਾਂ ਮੁੰਬਈ ਵਾਲੇ ਪੜ੍ਹ ਲੈਣ ਇਹ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
