ਜਨਮ ਅਸ਼ਟਮੀ ''ਤੇ ਭਗਤਾਂ ਨੇ ਪ੍ਰਸ਼ਾਦ ਖਾ ਖੋਲ੍ਹਿਆ ਵਰਤ, 80 ਲੋਕ ਬੀਮਾਰ, ਹਸਪਤਾਲ ਦਾਖਲ

Tuesday, Aug 27, 2024 - 12:40 PM (IST)

ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੇ ਫਰਾਹ ਥਾਣਾ ਖੇਤਰ 'ਚ ਜਨਮ ਅਸ਼ਟਮੀ ਮੌਕੇ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਣਕ ਦੇ ਆਟੇ ਤੋਂ ਬਣਿਆ ਪ੍ਰਸ਼ਾਦ ਖਾਣ ਨਾਲ 80 ਲੋਕ ਬੀਮਾਰ ਹੋ ਗਏ ਹਨ। ਇਨ੍ਹਾਂ 'ਚੋਂ ਕੁਝ ਲੋਕਾਂ ਨੂੰ ਤੁਰੰਤ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) 'ਚ ਦਾਖਲ ਕਰਵਾਇਆ ਗਿਆ, ਜਦਕਿ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਜ਼ਿਲ੍ਹਾ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ। ਪ੍ਰਸ਼ਾਦ ਖਾਣ ਕਾਰਨ ਬੀਮਾਰ ਹੋਣ ਵਾਲੇ ਲੋਕਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ ਹੁਣ ਮੋਬਾਈਲ ਰਾਹੀਂ ਕੱਟੀ ਜਾਵੇਗੀ ਬੱਸਾਂ ਦੀ ਟਿਕਟ, ਜਾਣੋ ਕਿਵੇਂ ਮਿਲੇਗੀ ਇਹ ਸਹੂਲਤ

ਇਹ ਘਟਨਾ ਫਰਾਹ ਥਾਣਾ ਖੇਤਰ ਦੇ ਪਰਖਮ, ਬੜੌਦਾ, ਮਿਰਜ਼ਾਪੁਰ ਅਤੇ ਮਖਦੂਮ ਖੈਰਤ ਪਿੰਡਾਂ ਵਿੱਚ ਵਾਪਰੀ ਹੈ। ਜਨਮ ਅਸ਼ਟਮੀ ਮੌਕੇ ਵਰਤ ਰੱਖਣ ਤੋਂ ਬਾਅਦ ਲੋਕਾਂ ਨੇ ਕੁੱਟੂ ਦੇ ਆਟੇ ਤੋਂ ਬਣਿਆ ਪ੍ਰਸ਼ਾਦ ਖਾਧਾ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜਣ ਲੱਗੀ। ਸ਼ਰਧਾਲੂਆਂ ਨੂੰ ਢਿੱਡ ਦਰਦ ਅਤੇ ਉਲਟੀਆਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਸ਼ਾਦ ਲਈ ਸਥਾਨਕ ਦੁਕਾਨਾਂ ਤੋਂ ਆਟਾ ਖਰੀਦਿਆ ਸੀ। ਆਟੇ ਦੀ ਗੁਣਵੱਤਾ ਨੂੰ ਲੈ ਕੇ ਸ਼ੱਕ ਜਤਾਇਆ ਜਾ ਰਿਹਾ ਹੈ। ਨਾਲ ਹੀ ਆਟੇ ਵਿੱਚ ਕੋਈ ਜ਼ਹਿਰੀਲਾ ਪਦਾਰਥ ਮਿਲਾਏ ਜਾਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ ਢਿੱਡ ਦਰਦ ਹੋਣ 'ਤੇ ਹਸਪਤਾਲ ਪੁੱਜੀ 13 ਸਾਲਾ ਕੁੜੀ, ਟਾਇਲਟ 'ਚ ਦਿੱਤਾ ਬੱਚੀ ਨੂੰ ਜਨਮ, ਸਭ ਦੇ ਉੱਡੇ ਹੋਸ਼

ਪਿੰਡ ਵਾਸੀ ਇਨ੍ਹਾਂ ਦੁਕਾਨਾਂ ਖ਼ਿਲਾਫ਼ ਜਾਂਚ ਦੀ ਮੰਗ ਕਰ ਰਹੇ ਹਨ ਅਤੇ ਖੁਰਾਕ ਵਿਭਾਗ ਦੀ ਭੂਮਿਕਾ ’ਤੇ ਸਵਾਲ ਉਠਾ ਰਹੇ ਹਨ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਇਹ ਜ਼ਹਿਰੀਲੇ ਭੋਜਨ ਦੀ ਘਟਨਾ ਹੈ ਅਤੇ ਹਸਪਤਾਲ ਵਿੱਚ ਦਾਖਲ ਮਰੀਜ਼ ਇਲਾਜ ਅਧੀਨ ਹਨ। ਇਲਾਕੇ ਦੇ ਫੂਡ ਵਿਭਾਗ ਦੀ ਚੌਕਸੀ ’ਤੇ ਸਵਾਲ ਉਠਾਉਂਦੇ ਹੋਏ ਪਿੰਡ ਵਾਸੀ ਪਿਛਲੇ ਸਮੇਂ ਦੌਰਾਨ ਅਜਿਹੀਆਂ ਘਟਨਾਵਾਂ ਵੱਲ ਇਸ਼ਾਰਾ ਕਰ ਰਹੇ ਹਨ, ਜਿਨ੍ਹਾਂ ਵਿੱਚ ਮਿਲਾਵਟੀ ਸਾਮਾਨ ਵੇਚਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ।

ਇਹ ਵੀ ਪੜ੍ਹੋ ਦਾਜ 'ਚ ਨਹੀਂ ਦਿੱਤੇ 2 ਲੱਖ ਤੇ ਫਰਿੱਜ, ਸਹੁਰਿਆਂ ਨੇ ਕਰ 'ਤਾ ਨਵੀ-ਵਿਆਹੀ ਕੁੜੀ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News