ਜੰਤਰ ਮੰਤਰ ਧਰਨੇ ‘ਤੇ ਪੁੱਜੇ ਰਾਹੁਲ-ਪ੍ਰਿਯੰਕਾ ਗਾਂਧੀ, ਬੋਲੇ- ‘ਕਿਸਾਨ ਨਾ ਤਾਂ ਝੁਕਣਗੇ ਅਤੇ ਨਾ ਹੀ ਡਰਨਗੇ’

Friday, Jan 15, 2021 - 03:36 PM (IST)

ਜੰਤਰ ਮੰਤਰ ਧਰਨੇ ‘ਤੇ ਪੁੱਜੇ ਰਾਹੁਲ-ਪ੍ਰਿਯੰਕਾ ਗਾਂਧੀ, ਬੋਲੇ- ‘ਕਿਸਾਨ ਨਾ ਤਾਂ ਝੁਕਣਗੇ ਅਤੇ ਨਾ ਹੀ ਡਰਨਗੇ’

ਨਵੀਂ ਦਿੱਲੀ–  ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸਮਰਥਨ ’ਚ ਕਾਂਗਰਸ ਅੱਜ ਯਾਨੀ ਸ਼ੁੱਕਰਵਾਰ ਨੂੰ ਦੇਸ਼ ਭਰ ’ਚ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ੁੱਕਰਵਾਰ ਨੂੰ ਦਿੱਲੀ ’ਚ ਰਾਜਭਵਨ ਦਾ ਘਿਰਾਓ ਕੀਤਾ। ਰਾਜਭਵਨ ਦੇ ਘਿਰਾਓ ਤੋਂ ਬਾਅਦ ਰਾਹੁਲ ਗਾਂਧੀ ਜੰਤਰ-ਮੰਤਰ ਪਹੁੰਚੇ। ਰਾਹੁਲ ਅਤੇ ਪ੍ਰਿਯੰਕਾ ਨੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰ ਰਹੇ ਪਾਰਟੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇੱਥੇ ਪੰਜਾਬ ਨਾਲ ਤਾਲੁਕ ਰੱਖਣ ਵਾਲੇ ਕਾਂਗਰਸ ਸੰਸਦ ਮੈਂਬਰ ਜਸਬੀਰ ਗਿੱਲ, ਗੁਰਜੀਤ ਔਜਲਾ, ਰਵਣੀਤ ਸਿੰਘ ਬਿੱਟੂ ਅਤੇ ਕੁਝ ਹੋਰ ਨੇਤਾ ਪਿਛਲੇ 40 ਦਿਨਾਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਖੁੱਲ੍ਹੇ ਆਸਮਾਨ ਹੇਠਾਂ ਧਰਨਾ ਦੇ ਰਹੇ ਹਨ। ਉਨ੍ਹਾਂ ਦੀ ਮੰਗ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਦੀ ਹੈ। ਰਾਹੁਲ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਦੇਸ਼ ਦੇ ਕਿਸਾਨਾਂ ਨੂੰ ਖ਼ਤਮ ਕਰਨ ਲਈ ਲਿਆਂਦੇ ਗਏ ਹਨ। ਉਨ੍ਹਾਂ ਨੇ ਕਿਹਾ,‘‘ਅਸੀਂ ਇਸ ਨੂੰ ਹੁਣ ਨਹੀਂ ਰੋਕਿਆ ਤਾਂ ਅਜਿਹਾ ਦੂਜੇ ਸੈਕਟਰ ’ਚ ਵੀ ਹੋਵੇਗਾ। ਨਰਿੰਦਰ ਮੋਦੀ ਕਿਸਾਨਾਂ ਦੀ ਇੱਜ਼ਤ ਨਹੀਂ ਕਰਦੇ ਹਨ। ਕਿਸਾਨ ਨਾ ਤਾਂ ਝੁਕਣਗੇ ਅਤੇ ਨਾ ਹੀ ਡਰਨਗੇ।’’

ਇਹ ਵੀ ਪੜ੍ਹੋ : ਬੈਠਕ ਦੌਰਾਨ ਖੇਤੀਬਾੜੀ ਮੰਤਰੀ ਨੇ SC ਦੇ ਫ਼ੈਸਲੇ ਦਾ ਦਿੱਤਾ ਹਵਾਲਾ, ਕਿਹਾ- ਹੁਣ ਸਿਰਫ਼ ਸੋਧਾਂ ਦੀ ਗੱਲ ਹੋਵੇ

ਰਾਹੁਲ ਨੇ ਪੱਤਰਕਾਰਾਂ ਗੱਲ ਕਰਦੇ ਹੋਏ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਆਪਣੇ ‘2-3 ਦੋਸਤਾਂ’ ਨੂੰ ਫ਼ਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ, ਸਰਕਾਰ ਕਿਸਾਨਾਂ ਦੀ ਸਿਰਫ਼ ਅਣਦੇਖੀ ਹੀ ਨਹੀਂ ਕਰ ਰਹੀ ਹੈ ਸਗੋਂ ਉਨ੍ਹਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਵੀ ਕਰ ਰਹੀ ਹੈ। ਕਾਂਗਰਸ ਨੇਤਾ ਰਾਹੁਲ ਨੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਕਿਸਾਨਾਂ ਨਾਲ ਖੜ੍ਹੇ ਹੋਣ ਲਈ ਕਾਂਗਰਸ ਨੇ ਅੱਜ ਸਾਰੀ ਪਾਰਟੀ ਯੂਨਿਟ ਨੂੰ ‘ਕਿਸਾਨ ਅਧਿਕਾਰ ਦਿਵਸ’ ਮਨਾਉਣ ਲਈ ਕਿਹਾ ਸੀ। ਦੂਜੇ ਪਾਸੇ ਲਖਨਊ ’ਚ ਰਾਜ ਭਵਨ ਦਾ ਘਿਰਾਓ ਕਰਨ ਜਾ ਰਹੇ ਕਾਂਗਰਸ ਵਰਕਰਾਂ ਨੂੰ ਪੁਲਸ ਨੇ ਰੋਕ ਲਿਆ ਹੈ। ਦੂਜੇ ਪਾਸੇ ਲਖਨਊ ’ਚ ਰਾਜ ਭਵਨ ਦਾ ਘਿਰਾਓ ਕਰਨ ਜਾ ਰਹੇ ਕਾਂਗਰਸ ਵਰਕਰਾਂ ਨੂੰ ਪੁਲਸ ਨੇ ਰੋਕ ਲਿਆ ਹੈ। ਪੁਲਸ ਨੇ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇ ਕੁਮਾਰ ਲੱਲੂ ਅਤੇ ਪਾਰਟੀ ਦੇ ਹੋਰ ਵਰਕਰਾਂ ਨੂੰ ਹਿਰਾਸਤ ’ਚ ਲੈ ਲਿਆ। 

ਇਹ ਵੀ ਪੜ੍ਹੋ : ਕੇਂਦਰ ਨਾਲ ਬੈਠਕ ਦੌਰਾਨ ਉੱਠਿਆ ਕਰਨਾਲ 'ਚ ਕਿਸਾਨਾਂ 'ਤੇ ਹੋਈ FIR ਦਾ ਮੁੱਦਾ

ਨੋਟ : ਕੀ ਕਿਸਾਨਾਂ ਅਤੇ ਸਰਕਾਰ ਵਿਚਾਲੇ ਅੱਜ ਦੀ ਬੈਠਕ ’ਚ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

DIsha

Content Editor

Related News