ਭਾਰਤ ਪਹੁੰਚੀ ਜਾਪਾਨ ਦੀ ਪ੍ਰਧਾਨ ਮੰਤਰੀ ਨਾਲ PM ਮੋਦੀ ਨੇ ਕੀਤੀ ਮੁਲਾਕਾਤ ! ਹੋ ਸਕਦੇ ਕਈ ਵੱਡੇ ਸਮਝੌਤੇ

Thursday, Jul 02, 2026 - 01:59 PM (IST)

ਭਾਰਤ ਪਹੁੰਚੀ ਜਾਪਾਨ ਦੀ ਪ੍ਰਧਾਨ ਮੰਤਰੀ ਨਾਲ PM ਮੋਦੀ ਨੇ ਕੀਤੀ ਮੁਲਾਕਾਤ ! ਹੋ ਸਕਦੇ ਕਈ ਵੱਡੇ ਸਮਝੌਤੇ

ਨਵੀਂ ਦਿੱਲੀ- ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ 3 ਦਿਨਾਂ ਸਰਕਾਰੀ ਦੌਰੇ ਦੌਰਾਨ ਭਾਰਤ ਆਏ ਹੋਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਤਾਕਾਇਚੀ ਨਾਲ ਉੱਚ-ਪੱਧਰੀ ਗੱਲਬਾਤ ਕੀਤੀ। ਇਸ ਬੈਠਕ 'ਚ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ, ਸੈਮੀਕੰਡਕਟਰਾਂ ਲਈ ਮਜ਼ਬੂਤ ਸਪਲਾਈ ਚੇਨ ਬਣਾਉਣ ਅਤੇ ਨਵੀਂਆਂ ਤਕਨੀਕਾਂ 'ਚ ਸਹਿਯੋਗ ਵਧਾਉਣ 'ਤੇ ਖ਼ਾਸ ਜ਼ੋਰ ਦਿੱਤਾ ਗਿਆ।

ਇਸ ਸਫ਼ਲ ਗੱਲਬਾਤ ਤੋਂ ਬਾਅਦ, ਦੋਵੇਂ ਦੇਸ਼ ਆਰਥਿਕ ਸੁਰੱਖਿਆ ਸਹਿਯੋਗ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੇ ਖੇਤਰ ਵਿੱਚ ਸਹਿਯੋਗ ਲਈ ਇੱਕ ਸਾਂਝਾ ਬਿਆਨ ਜਾਰੀ ਕਰ ਸਕਦੇ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਦੱਸਿਆ ਕਿ ਦੋਵਾਂ ਨੇਤਾਵਾਂ ਵਿਚਕਾਰ ਇਹ ਗੱਲਬਾਤ ਆਪਸੀ ਵਿਸ਼ਵਾਸ, ਸਾਂਝੀਆਂ ਕਦਰਾਂ-ਕੀਮਤਾਂ ਅਤੇ ਰਣਨੀਤਕ ਤਾਲਮੇਲ 'ਤੇ ਅਧਾਰਤ ਹੈ। ਬੈਠਕ ਦੌਰਾਨ ਮਹੱਤਵਪੂਰਨ ਖਣਿਜਾਂ ਅਤੇ ਫਾਰਮਾਸਿਊਟੀਕਲ ਸੈਕਟਰ 'ਚ ਸਹਿਯੋਗ ਵਧਾਉਣ 'ਤੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ- 'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ ਬਣਾ'ਤੀ ਜ਼ਿੰਦਗੀ

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਭਾਰਤ ਅਤੇ ਜਾਪਾਨ ਦੇ ਸਬੰਧਾਂ 'ਚ ਲਗਾਤਾਰ ਮਜ਼ਬੂਤੀ ਆਈ ਹੈ। ਸਾਲ 2014 'ਚ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ 'ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਪਾਰਟਨਰਸ਼ਿਪ' ਦਾ ਦਰਜਾ ਦਿੱਤਾ ਗਿਆ ਸੀ ਤੇ ਸਾਲ 2027 ਵਿੱਚ ਦੋਵੇਂ ਦੇਸ਼ ਆਪਣੇ ਕੂਟਨੀਤਕ ਸਬੰਧਾਂ ਦੀ 75ਵੀਂ ਵਰ੍ਹੇਗੰਢ ਮਨਾਉਣ ਜਾ ਰਹੇ ਹਨ। 

ਮੌਜੂਦਾ ਸਮੇਂ ਦੋਵਾਂ ਦੇਸ਼ਾਂ ਵਿਚਾਲੇ ਵਪਾਰ, ਰੱਖਿਆ, ਵਿਗਿਆਨ ਤੇ ਤਕਨਾਲੋਜੀ ਅਤੇ ਸੱਭਿਆਚਾਰ ਸਮੇਤ ਕਈ ਖੇਤਰਾਂ ਵਿੱਚ ਸਹਿਯੋਗ ਬਹੁਤ ਡੂੰਘਾ ਹੋ ਚੁੱਕਾ ਹੈ ਅਤੇ ਦੁਵੱਲੇ ਤਾਲਮੇਲ ਲਈ 70 ਤੋਂ ਵੱਧ ਮੁੱਦਿਆਂ 'ਤੇ ਗੱਲਬਾਤ ਚੱਲ ਰਹੀ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਅਗਸਤ ਵਿੱਚ ਪੀ.ਐੱਮ. ਮੋਦੀ 15ਵੇਂ ਸਲਾਨਾ ਸਿਖਰ ਸੰਮੇਲਨ ਲਈ ਜਾਪਾਨ ਗਏ ਸਨ, ਜਿੱਥੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸੁਆਗਤ ਹੋਇਆ ਸੀ ਤੇ ਦੋਵਾਂ ਦੇਸ਼ਾਂ ਦੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ ਸੀ।

ਇਹ ਵੀ ਪੜ੍ਹੋ- ਗਰਲਫ੍ਰੈਂਡ ਨੂੰ ਪ੍ਰਪੋਜ਼ ਕਰਨਾ ਮੁੰਡੇ ਨੂੰ ਪੈ ਗਿਆ ਮਹਿੰਗਾ ! ਦੋਵੇਂ ਜਣੇ ਹੋਏ ਗ੍ਰਿਫ਼ਤਾਰ, ਹੈਰਾਨ ਕਰੇਗਾ ਮਾਮਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News