ਜਾਪਾਨ ਦੇ ਪ੍ਰਧਾਨ ਮੰਤਰੀ ਦੋ ਦਿਨਾਂ ਦੌਰੇ ’ਤੇ ਪਹੁੰਚੇ ਦਿੱਲੀ, PM ਮੋਦੀ ਨਾਲ ਕਰਨਗੇ ਦੋ-ਪੱਖੀ ਵਾਰਤਾ

Saturday, Mar 19, 2022 - 05:58 PM (IST)

ਜਾਪਾਨ ਦੇ ਪ੍ਰਧਾਨ ਮੰਤਰੀ ਦੋ ਦਿਨਾਂ ਦੌਰੇ ’ਤੇ ਪਹੁੰਚੇ ਦਿੱਲੀ, PM ਮੋਦੀ ਨਾਲ ਕਰਨਗੇ ਦੋ-ਪੱਖੀ ਵਾਰਤਾ

ਨਵੀਂ ਦਿੱਲੀ/ਹੈਦਰਾਬਾਦ- ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਅੱਜ ਸ਼ਨੀਵਾਰ ਨੂੰ ਭਾਰਤ ਦੇ ਦੋ ਦਿਨਾਂ ਦੌਰੇ ’ਤੇ ਆਏ ਹੋਏ ਹਨ। ਜਾਪਾਨੀ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ 14ਵੇਂ ਭਾਰਤ-ਜਾਪਾਨ ਸਾਲਾਨਾ ਸੰਮੇਲਨ ’ਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਫੁਮੀਓ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਯੋਜਿਤ ਦੋ-ਪੱਖੀ ਵਾਰਤਾ ਕਰਨਗੇ। ਇਸ ’ਚ ਉਹ ਦੋ-ਪੱਖੀ ਸਬੰਧਾਂ ਨੂੰ ਵਧਾਉਣ, ਯੂਕ੍ਰੇਨ ਜੰਗ ’ਚ ਸਖ਼ਤ ਰੁਖ਼ ਅਪਣਾਉਣ ਦੀ ਅਪੀਲ ਕਰਨਗੇ। ਮੀਡੀਆ ਰਿਪੋਰਟਾਂ ਮੁਤਾਬਕ ਫੁਮੀਓ ਆਪਣੀ ਭਾਰਤ ਯਾਤਰਾ ਦੌਰਾਨ ਦੇਸ਼ ’ਚ 5,000 ਅਰਬ ਯੇਨ (42 ਅਰਬ ਅਮਰੀਕੀ ਡਾਲਰ) ਦੇ ਨਿਵੇਸ਼ ਦਾ ਐਲਾਨ ਕਰ ਸਕਦੇ ਹਨ। 

PunjabKesari

ਦਿੱਲੀ ਪਹੁੰਚਣ ’ਤੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਣਵ ਨੇ ਆਈ. ਜੀ. ਆਈ. ਹਵਾਈ ਅੱਡੇ ’ਤੇ ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਦਾ ਸਵਾਗਤ ਕੀਤਾ। ਇਸ ਸਮੇਂ ਪ੍ਰਧਾਨ ਮੰਤਰੀ ਮੋਦੀ, ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਹੈਦਰਾਬਾਦ ਹਾਊਸ ਪਹੁੰਚੇ ਹਨ। ਦੋਵੇਂ ਨੇਤਾ ਸ਼ਾਮ ਨੂੰ ਦੋ-ਪੱਖੀ ਵਾਰਤਾ ਕਰਨਗੇ।

PunjabKesari

ਪਿਛਲੀ ਸਾਲਾਨਾ ਸ਼ਿਖਰ ਬੈਠਕ ਅਕਤੂਬਰ 2018 ’ਚ ਟੋਕੀਓ ’ਚ ਹੋਈ ਸੀ। ਵਿਦੇਸ਼ ਮੰਤਰਾਲਾ ਨੇ ਵੀਰਵਾਰ ਨੂੰ ਕਿਹਾ ਸੀ ਕਿ ਸ਼ਿਖਰ ਬੈਠਕ ਦੋਹਾਂ ਪੱਖਾਂ ਨੂੰ ਵੱਖ-ਵੱਖ ਖੇਤਰਾਂ ’ਚ ਦੋ-ਪੱਖੀ ਸਹਿਯੋਗ ਦੀ ਸਮੀਖਿਆ ਕਰਨ ਅਤੇ ਉਨ੍ਹਾਂ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਆਪਸੀ ਹਿੱਤ ਦੇ ਖੇਤਰੀ ਅਤੇ ਗਲੋਬਲ ਮੁੱਦਿਆਂ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਦਾ ਮੌਕਾ ਦੇਵੇਗੀ, ਤਾਂ ਕਿ ਹਿੰਦ-ਪ੍ਰਸ਼ਾਂਤ ਖੇਤਰ ’ਚ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਲਈ ਉਨ੍ਹਾਂ ਦੀ ਸਾਂਝੇਦਾਰੀ ਨੂੰ ਅੱਗੇ ਵਧਾਇਆ ਜਾ ਸਕੇ।

PunjabKesari


author

Tanu

Content Editor

Related News