ਕਾਲੇ ਕੱਪੜੇ ਪਹਿਨ ਕੇ ਸੰਸਦ ਭਵਨ ਪੁੱਜੇ ਕਾਂਗਰਸੀ ਸੰਸਦ ਮੈਂਬਰ, ਆਖੀਆਂ ਇਹ ਗੱਲਾਂ

Monday, Feb 01, 2021 - 01:51 PM (IST)

ਨਵੀਂ ਦਿੱਲੀ— ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਹੋਏ ਹਨ। ਉੱਥੇ ਹੀ ਅੱਜ ਯਾਨੀ ਕਿ ਸੋਮਵਾਰ ਨੂੰ ਕਾਂਗਰਸ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਅਤੇ ਗੁਰਜੀਤ ਔਜਲਾ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਾਲੇ ਕੱਪੜੇ ਪਹਿਨ ਕੇ ਸੰਸਦ ਭਵਨ ਪੁੱਜੇ। ਉਨ੍ਹਾਂ ਦੋਹਾਂ ਨੇ ਹੱਥਾਂ ਕਾਲੇ ਰੰਗ ਦੀਆਂ ਤਖ਼ਤੀਆਂ ਵੀ ਫੜ੍ਹੀਆਂ ਹੋਈਆਂ ਸਨ- ਜਿਸ ’ਤੇ ਲਿਖਿਆ ਸੀ ਕਿ ਮੈਂ ਕਿਸਾਨ ਹਾਂ, ਮੈਂ ਖੇਤ ਮਜ਼ਦੂਰ ਹਾਂ। ਦੋਹਾਂ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਮੰਗ ਕੀਤੀ ਗਈ ਕਿ ਦੋਵੇਂ ਖੇਤੀ ਕਾਨੂੰਨ ਰੱਦ ਕੀਤੇ ਜਾਣ। ਮੋਦੀ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨਣੀ ਚਾਹੀਦੀ ਹੈ। 

ਇਹ ਵੀ ਪੜ੍ਹੋ: ਗਾਜ਼ੀਪੁਰ ਸਰਹੱਦ ’ਤੇ ਅੰਦੋਲਨ ਤੇਜ਼, ਵੱਡੀ ਗਿਣਤੀ ’ਚ ਜੁੱਟੇ ਕਿਸਾਨ

PunjabKesari

ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਬਾਰਡਰਾਂ ’ਤੇ ਇੰਟਰਨੈੱਟ ਸੇਵਾਵਾਂ ਬੰਦ ਹਨ, ਜਿੱਥੇ ਕਿਸਾਨ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਸ ਬਾਬਤ ਉਨ੍ਹਾਂ ਨੇ ਮੋਦੀ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਡਿਜੀਟਲ ਇੰਡੀਆ ਅਤੇ ਡਿਜੀਟਲ ਬਜਟ ਦੀ ਗੱਲ ਕਰਦੇ ਹਨ ਪਰ ਇੰਟਰਨੈੱਟ ਸੇਵਾ ਬੰਦ ਕੀਤੀ ਹੋਈ ਹੈ।

ਇਹ ਵੀ ਪੜ੍ਹੋ: ਕਿਸਾਨੀ ਘੋਲ ’ਚ ਮੁੜ ਜਾਨ ਫੂਕਣ ਵਾਲੇ ਰਾਕੇਸ਼ ਟਿਕੈਤ ਨੂੰ ਮਿਲਣ ਪੁੱਜੇ ਸੁਖਬੀਰ ਬਾਦਲ

PunjabKesari

ਦੱਸ ਦੇਈਏ ਕਿ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਸੰਸਦ ਵਿਚ 2021-2022 ਦਾ ਆਮ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਕੋਰੋਨਾ ਦੀ ਮਾਰ ਝੱਲ ਰਹੇ ਹਰ ਸੈਕਟਰ ਨੂੰ ਇਸ ਵਾਰ ਬਜਟ ਤੋਂ ਉਮੀਦਾਂ ਹਨ। ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਅਸੀਂ ਘਰਾਂ ਨੂੰ ਨਹੀਂ ਪਰਤਾਂਗੇ। ਗਾਜ਼ੀਪੁਰ ਸਰਹੱਦ ’ਤੇ ਵੱਡੀ ਗਿਣਤੀ ’ਚ ਕਿਸਾਨ ਇਕੱਠੇ ਹੋ ਰਹੇ ਹਨ।

ਇਹ ਵੀ ਪੜ੍ਹੋ: 'ਗੇਮ ਚੇਂਜਰ' ਸਾਬਤ ਹੋਏ ਰਾਕੇਸ਼ ਟਿਕੈਤ ਦੇ ਹੰਝੂ, ਕਿਸਾਨਾਂ ਦੀ ਵੱਧਦੀ ਗਿਣਤੀ ਵੇਖ ਪ੍ਰਸ਼ਾਸਨ ਨੇ ਲਿਆ 'ਯੂ-ਟਰਨ'

ਦਰਅਸਲ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਕਿਸਾਨਾਂ ਦਾ ਹੌਸਲਾ ਟੁੱਟ ਗਿਆ ਸੀ, ਜਿਸ ਕਾਰਨ ਉਹ ਆਪਣੀ-ਆਪਣੀ ਥਾਵਾਂ ’ਤੇ ਪਰਤਣ ਲੱਗੇ। ਗਾਜ਼ੀਪੁਰ ਸਰਹੱਦ ’ਤੇ ਭਾਰਤੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਸਾਨੀ ਅੰਦੋਲਨ ’ਚ ਮੁੜ ਜਾਨ ਫੂਕਣ ਦਾ ਕੰਮ ਕੀਤਾ। ਉਹ ਧਰਨੇ ਵਾਲੀ ਥਾਂ ’ਤੇ ਹੀ ਫੁਟ-ਫੁਟ ਕੇ ਰੋਣ ਲੱਗ ਪਏ ਸਨ, ਜਿਸ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਹੋਰ ਥਾਵਾਂ ਤੋਂ ਕਿਸਾਨਾਂ ਇੱਥੇ ਵੱਡੀ ਗਿਣਤੀ ਵਿਚ ਪੁੱਜ ਰਹੇ ਹਨ।

ਇਹ ਵੀ ਪੜ੍ਹੋ: ‘ਮਨ ਕੀ ਬਾਤ’ ’ਚ PM ਮੋਦੀ ਬੋਲੇ- 26 ਜਨਵਰੀ ਨੂੰ ਤਿਰੰਗੇ ਦਾ ਅਪਮਾਨ ਵੇਖ ਦੇਸ਼ ਬਹੁਤ ਦੁਖੀ ਹੋਇਆ

 


Tanu

Content Editor

Related News