ਨਸ਼ੇ ਖਿਲਾਫ ਧਰਨਾ ਦੇਣ ਸਿਰਸਾ ਪਹੁੰਚੇ ਜੱਥੇਦਾਰ ਦਾਦੂਵਾਲ
Friday, Jul 19, 2019 - 02:48 PM (IST)

ਸਿਰਸਾ (ਸਤਨਾਮ ਸਿਂਘ)—ਹਰਿਆਣਾ ਦੇ ਸਿਰਸਾ ਜ਼ਿਲੇ 'ਚ ਵੱਧਦੇ ਨਸ਼ੇ ਖਿਲਾਫ ਐਂਟੀ ਡ੍ਰਗ ਕਲੱਬ ਵੱਲੋਂ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਗਿਆ। ਧਰਨੇ ਦੇ ਸਮਰਥਨ 'ਚ ਪਹੁੰਚੇ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਜ਼ਿਲਾ ਪ੍ਰਸ਼ਾਸਨ ਅਤੇ ਪੁਲਸ 'ਤੇ ਨਸ਼ਾ ਤਸਕਰਾਂ ਨਾਲ ਮਿਲੀ ਭੁਗਤ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਦੀ ਤਰ੍ਹਾਂ ਸਿਰਸਾ ਜ਼ਿਲੇ 'ਚ ਵੀ ਨਸ਼ਾ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਪਿੰਡ ਦੇ ਲੋਕ ਨਸ਼ਾ ਤਸਕਰਾ ਖਿਲਾਫ ਪੁਲਸ 'ਚ ਸ਼ਿਕਾਇਤ ਦਰਜ ਕਰਵਾਉਂਦੇ ਹਨ ਤਾਂ ਜ਼ਿਲਾ ਪੁਲਸ ਨਸ਼ਾ ਤਸਕਰਾਂ ਖਿਲਾਫ ਕੋਈ ਕਾਰਵਾਈ ਨਹੀਂ ਕਰਦੀ। ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਸਾਜ਼ਿਸ਼ ਦੇ ਤਹਿਤ ਪੰਜਾਬੀ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ 'ਚ ਧੱਕਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਦਾਦੂਵਾਲ ਨੇ ਸੂਬਾ ਸਰਕਾਰ ਨੂੰ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।