ਸ੍ਰੀ ਹੇਮਕੁੰਟ ਸਾਹਿਬ ਵਿਖੇ ਰੋਪਵੇਅ ਮਾਰਗ ਨੂੰ ਲੈ ਕੇ ਜਥੇਦਾਰ ਦਾਦੂਵਾਲ ਨੇ PM ਮੋਦੀ ਦਾ ਕੀਤਾ ਧੰਨਵਾਦ

10/22/2022 10:16:04 PM

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਰੋਪਵੇਅ ਦੀ ਸ਼ੁਰੂਆਤ ਕੀਤੇ ਜਾਣ 'ਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਦਾਦੂਵਾਲ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਇਸ ਯੋਜਨਾ ਲਈ ਧੰਨਵਾਦ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - MP ਸਿਮਰਨਜੀਤ ਮਾਨ ਨੇ PM ਮੋਦੀ ਨੂੰ ਲਿਖੀ ਚਿੱਠੀ, ਬੰਦੀ ਸਿੰਘਾਂ ਨੂੰ ਲੈ ਕੇ ਕੀਤੀ ਇਹ ਮੰਗ

ਜਥੇਦਾਰ ਦਾਦੂਵਾਲ ਨੇ ਕਿਹਾ ਕਿ ਪੀ. ਐੱਮ. ਮੋਦੀ ਲਗਾਤਾਰ ਸਿੱਖ ਕੌਮ ਦੀ ਭਲਾਈ ਲਈ ਯਤਨਸ਼ੀਲ ਹਨ ਤੇ ਉਨ੍ਹਾਂ ਵੱਲੋਂ ਇਸ ਦਿਸ਼ਾ 'ਚ ਅਨੇਕਾਂ ਉਪਰਾਲੇ ਕੀਤੇ ਜਾ ਚੁੱਕੇ ਹਨ। ਇਸੇ ਲੜੀ ਨੂੰ ਅੱਗੇ ਤੋਰਦਿਆਂ ਕਰੋੜਾਂ ਰੁਪਏ ਦੀ ਲਾਗਤ ਨਾਲ ਸ੍ਰੀ ਹੇਮਕੁੰਟ ਸਾਹਿਬ ਦੇ ਯਾਤਰੀਆਂ ਦੀ ਸਹੂਲਤ ਲਈ ਰੋਪਵੇਅ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਾਲ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਦਰਪੇਸ਼ ਮੁਸ਼ਕਿਲਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਨੇ ਇਸ ਉਪਰਾਲੇ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀ. ਐੱਮ. ਮੋਦੀ ਦਾ ਧੰਨਵਾਦ ਕੀਤਾ ਹੈ।


Manoj

Content Editor

Related News