ਕਰਨਾਟਕ ਦੇ ਮੁੱਖ ਮੰਤਰੀ ਨੂੰ ਜਾਵਡੇਕਰ ਨੇ ਦਿੱਤਾ ਜਵਾਬ- ਸਨਾਤਨ ਹਿੰਦੂ ਹਨ ਅਮਿਤ ਸ਼ਾਹ

04/20/2018 5:03:33 PM

ਨਵੀਂ ਦਿੱਲੀ— ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਦੇ ਭਾਜਪਾ ਪ੍ਰਧਾਨ ਅਮਿਤ ਸ਼ਾਹ 'ਤੇ ਦਿੱਤੇ ਗਏ ਬਿਆਨ 'ਤੇ ਸਿਆਸੀ ਜੰਗ ਜਾਰੀ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਇਸ ਮਸਲੇ 'ਤੇ ਜਵਾਬ ਦਿੰਦੇ ਹੋਏ ਕਿਹਾ ਕਿ ਆਉਣ ਵਾਲੀਆਂ ਚੋਣਾਂ ਤੋਂ ਕਰਨਾਟਕ ਸਰਕਾਰ ਡਰ ਗਈ ਹੈ, ਇਸ ਲਈ ਬਿਆਨਬਾਜ਼ੀ ਕਰ ਰਹੀ ਹੈ। ਉਨ੍ਹਾਂ ਦੇ ਲਗਾਏ ਗਏ ਦੋਸ਼ ਸੋਚ ਤੋਂ ਪਰੇ ਹਨ, ਕਾਂਗਰਸ ਇਸੇ ਪੱਧਰ 'ਤੇ ਕੰਮ ਕਰਦੀ ਹੈ।

ਜ਼ਿਕਰਯੋਗ ਹੈ ਕਿ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਸੀ ਕਿ ਅਮਿਤ ਸ਼ਾਹ ਹਿੰਦੂ ਨਹੀਂ ਹਨ। ਇਸ ਮਸਲੇ 'ਤੇ ਜਾਵਡੇਕਰ ਨੇ ਕਿਹਾ ਕਿ ਅਮਿਤ ਸ਼ਾਹ ਸਨਾਤਨ ਹਿੰਦੂ ਹਨ। ਜ਼ਿਕਰਯੋਗ ਹੈ ਕਿ ਕਰਨਾਟਕ ਵਿਧਾਨ ਸਭਾ ਹੋਣ 'ਚ ਸਿਰਫ 22 ਦਿਨ ਬਾਕੀ ਰਹਿ ਗਏ ਹਨ ਅਤੇ ਸਿਆਸੀ ਪਾਰਟੀਆਂ 'ਚ ਇਕ ਦੂਜੇ 'ਤੇ ਦੋਸ਼ ਲਗਾਉਣ ਦਾ ਦੌਰ ਹੋਰ ਤੇਜ਼ ਹੋ ਚੁਕਿਆ ਹੈ। ਇਨ੍ਹਾਂ ਚੋਣਾਂ 'ਚ ਵੀ ਹਿੰਦੁਤੱਵ ਦਾ ਮੁੱਦਾ ਛਾਇਆ ਹੋਇਆ ਹੈ।
ਹਿੰਦੁਤੱਵ ਦੇ ਮੁੱਦੇ ਨੂੰ ਇਕ ਵਾਰ ਫਿਰ ਹਵਾ ਦਿੰਦੇ ਹੋਏ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਭਾਰਤੀ ਜਨਤਾ ਪਾਰਟੀ ਪ੍ਰਧਾਨ ਅਮਿਤ ਸ਼ਾਹ 'ਤੇ ਸਿੱਧਾ ਹਮਲਾ ਬੋਲਿਆ ਸੀ। ਸਿੱਧਰਮਈਆ ਨੇ ਕਿਹਾ ਸੀ ਕਿ ਅਮਿਤ ਸ਼ਾਹ ਮੈਨੂੰ ਕਹਿੰਦੇ ਹਨ ਕਿ ਮੈਂ ਹਿੰਦੂ ਨਹੀਂ ਹਾਂ ਪਰ ਮੈਂ ਕਹਿਣਾ ਚਾਹੁੰਦਾ ਹਾਂ ਕਿ ਅਮਿਤ ਖੁਦ ਹਿੰਦੂ ਨਹੀਂ ਹਨ ਸਗੋਂ ਉਹ ਜੈਨ ਹਨ। ਉਨ੍ਹਾਂ ਨੇ ਕਿਹਾ ਸੀ ਕਿ ਅਮਿਤ ਸ਼ਾਹ ਹਿੰਦੁਤੱਵ 'ਤੇ ਵਿਸ਼ਵਾਸ ਭਾਵੇਂ ਹੀ ਕਰਦੇ ਹੋਣ ਪਰ ਮੈਂ ਚਾਹੁੰਦਾ ਹਾਂ ਕਿ ਉਹ ਅੱਗੇ ਆਉਣ ਅਤੇ ਕਹਿਣ ਕਿ ਉਹ ਹਿੰਦੂ ਹਨ ਜੈਨ ਨਹੀਂ।


Related News