ਮੰਨੇ-ਪ੍ਰਮੰਨੇ ਵਕੀਲ ਇਕਬਾਲ ਵਾਨੀ ਜੰਮੂ-ਕਸ਼ਮੀਰ ਹਾਈ ਕੋਰਟ ਦੇ ਜੱਜ ਨਿਯੁਕਤ

Tuesday, Jun 09, 2020 - 04:36 PM (IST)

ਮੰਨੇ-ਪ੍ਰਮੰਨੇ ਵਕੀਲ ਇਕਬਾਲ ਵਾਨੀ ਜੰਮੂ-ਕਸ਼ਮੀਰ ਹਾਈ ਕੋਰਟ ਦੇ ਜੱਜ ਨਿਯੁਕਤ

ਜੰਮੂ (ਭਾਸ਼ਾ)— ਮੰਨੇ-ਪ੍ਰਮੰਨੇ ਵਕੀਲ ਜਾਵੇਦ ਇਕਬਾਲ ਵਾਨੀ ਨੂੰ ਮੰਗਲਵਾਰ ਭਾਵ ਅੱਜ ਜੰਮੂ-ਕਸ਼ਮੀਰ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਹੈ। ਕਾਨੂੰਨ ਮੰਤਰਾਲਾ ਦੀ ਇਕ ਨੋਟੀਫਿਕੇਸ਼ਨ ਮੁਤਾਬਕ ਵਾਨੀ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਸਾਂਝੇ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਹੈ। 

ਸੁਪਰੀਮ ਕੋਰਟ ਕਾਲੇਜੀਅਮ ਵਲੋਂ ਕੀਤੀ ਗਈ ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਪਿਛਲੇ ਕਈ ਮਹੀਨੇ ਤੋਂ ਕੇਂਦਰ ਸਰਕਾਰ ਕੋਲ ਪੈਂਡਿੰਗ ਸੀ। ਸਿਫਾਰਸ਼ ਨੂੰ ਪਿਛਲੇ ਹਫਤੇ ਅੰਤਿਮ ਰੂਪ ਦਿੱਤਾ ਗਿਆ ਅਤੇ ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤੀ ਗਈ। ਵਾਨੀ ਜੰਮੂ-ਕਸ਼ਮੀਰ ਹਾਈ ਕੋਰਟ ਵਿਚ ਕਈ ਮਾਮਲਿਆਂ 'ਚ ਕੇਂਦਰ ਦੀ ਪੈਰਵੀ ਕਰ ਚੁੱਕੇ ਹਨ। ਉਹ ਜੰਮੂ-ਕਸ਼ਮੀਰ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਿਆਂ ਅਬਦੁੱਲ ਕਯੂਮ ਦੇ ਜਵਾਈ ਹਨ। ਕਯੂਮ ਨੂੰ ਜਨ ਸੁਰੱਖਿਆ ਕਾਨੂੰਨ ਤਹਿਤ ਹਿਰਾਸਤ 'ਚ ਲਿਆ ਗਿਆ ਸੀ।


author

Tanu

Content Editor

Related News