ਛੱਤੀਸਗੜ੍ਹ : CRPF ਕੈਂਪ ’ਚ ਜਵਾਨ ਨੇ ਆਪਣੇ ਸਾਥੀਆਂ ’ਤੇ ਚਲਾਈਆਂ ਗੋਲੀਆਂ, ਚਾਰ ਸ਼ਹੀਦ

Monday, Nov 08, 2021 - 09:43 AM (IST)

ਛੱਤੀਸਗੜ੍ਹ : CRPF ਕੈਂਪ ’ਚ ਜਵਾਨ ਨੇ ਆਪਣੇ ਸਾਥੀਆਂ ’ਤੇ ਚਲਾਈਆਂ ਗੋਲੀਆਂ, ਚਾਰ ਸ਼ਹੀਦ

ਸੁਕਮਾ (ਵਾਰਤਾ)- ਛੱਤੀਸਗੜ੍ਹ ਦੇ ਨਕਸਲੀ ਪ੍ਰਭਾਵਿਤ ਸੁਕਮਾ ਜ਼ਿਲ੍ਹੇ ਦੇ ਮਰਈਗੁੜਾ ਨੇੜੇ ਅੱਜ ਯਾਨੀ ਸੋਮਵਾਰ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਕੈਂਪ ’ਚ ਇਕ ਜਵਾਨ ਨੇ ਆਪਣੇ ਸਾਥੀਆਂ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਨਾਲ ਚਾਰ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪੁਲਸ ਸੂਤਰਾਂ ਅਨੁਸਾਰ ਲਿੰਗਨਪੱਲੀ ਦੇ ਕੈਂਪ ’ਚ ਜਵਾਨਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਕਾਰਨ ਇਕ ਜਵਾਨ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਤਿੰਨ ਜਵਾਨਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਅਤੇ ਚਾਰ ਨੂੰ ਹਸਪਤਾਲ ਭੇਜਿਆ ਗਿਆ। ਇਕ ਹੋਰ ਜਵਾਨ ਨੇ ਹਸਪਤਾਲ ’ਚ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਪਾਕਿਸਤਾਨੀ ਮਰੀਨ ਨੇ ਭਾਰਤੀ ਕਿਸ਼ਤੀ ’ਤੇ ਕੀਤੀ ਗੋਲੀਬਾਰੀ, ਇਕ ਮਛੇਰੇ ਦੀ ਮੌਤ

ਸੂਤਰਾਂ ਅਨੁਸਾਰ ਗੋਲੀ ਲੱਗਣ ਨਾਲ ਸੀ.ਆਰ.ਪੀ.ਐੱਫ. ਦੀ 50ਵੀਂ ਬਟਾਲੀਅਨ ਦੇ ਧਨਜੀ, ਰਾਜੀਵ ਮੰਡਲ, ਰਾਜਮਣੀ ਕੁਮਾਰ ਯਾਦਵ ਅਤੇ ਧਰਮੇਂਦਰ ਕੁਮਾਰ ਸ਼ਹੀਦ ਹੋਏ ਹਨ। ਤਿੰਨ ਹੋਰ ਜ਼ਖਮੀ ਜਵਾਨਾਂ ਧਨੰਜਯ ਕੁਮਾਰ ਸਿੰਘ, ਧਰਮਾਤਮਾ ਕੁਮਾਰ ਅਤੇ ਮਲਯ ਰੰਜਨ ਮਹਾਰਾਣਾ ਦਾ ਇਲਾਜ ਚੱਲ ਰਿਹਾ ਹੈ। ਸਾਰਿਆਂ ਨੂੰ ਕੋਲ ਹੀ ਸਥਿਤ ਤੇਲੰਗਾਨਾ ਦੇ ਭਦਰਾਚਲਮ ਦੇ ਹਸਪਤਾਲ ਭੇਜਿਆ ਗਿਆ ਹੈ। ਸੂਤਰਾਂ ਨੇ ਕਿਹਾ ਕਿ ਜਵਾਨਾਂ ਵਿਚਾਲੇ ਵਿਵਾਦ ਦਾ ਕਾਰਨ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਗੋਲੀ ਚਲਾਉਣ ਵਾਲੇ ਜਵਾਨ ਦਾ ਨਾਮ ਵੀ ਹਾਲੇ ਪਤਾ ਨਹੀਂ ਲੱਗਾ ਹੈ।

ਇਹ ਵੀ ਪੜ੍ਹੋ : ਪੁੱਤ ਨੂੰ ਬਚਾਉਣ ਦੀ ਕੋਸ਼ਿਸ ’ਚ ਸੜ ਕੇ ਸੁਆਹ ਹੋਈ ਮਾਂ, ਘਰ ਦੀਆਂ ਪੌੜੀਆਂ ’ਚ ਮਿਲਿਆ ਕੰਕਾਲ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News