ਜੰਮੂ ਕਸ਼ਮੀਰ ਦੇ ਅਨੰਤਨਾਗ ''ਚ ਅੱਤਵਾਦੀਆਂ ਨਾਲ ਮੁਕਾਬਲੇ ''ਚ ਇਕ ਜਵਾਨ ਸ਼ਹੀਦ

04/17/2022 11:50:27 AM

ਸ਼੍ਰੀਨਗਰ (ਅਰੀਜ)- ਦੱਖਣ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਵਤਨਾਰ ਕੋਕਰਨਾਗ ਇਲਾਕੇ ’ਚ ਜਾਰੀ ਮੁਕਾਬਲੇ ’ਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ। ਪੁਲਸ ਨੂੰ ਖੇਤਰ ’ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਸਾਂਝੇ ਰੂਪ ’ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ’ਤੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ।

ਉੱਚ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ 19 ਆਰ. ਆਰ. ਫੌਜ ਦੇ ਇਕ ਜਵਾਨ ਨੂੰ ਗੋਲੀ ਲੱਗ ਗਈ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਅਧਿਕਾਰੀ ਨੇ ਕਿਹਾ ਕਿ ਉਸ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਸ਼ਹੀਦ ਜਵਾਨ ਦੀ ਪਛਾਣ 19 ਆਰ. ਆਰ. ਦੇ ਨਿਸ਼ਾਂਕ ਦੇ ਰੂਪ ’ਚ ਹੋਈ ਹੈ।


DIsha

Content Editor

Related News