ਮਹਾਕੁੰਭ ''ਤੇ ਇਹ ਕੀ ਬੋਲ ਗਈ ਜਯਾ ਬੱਚਨ, ਭਾਜੜ ਮਾਮਲੇ ਨੂੰ ਲੈ ਕੇ ਦਿੱਤਾ ਵਿਵਾਦਿਤ ਬਿਆਨ

Tuesday, Feb 04, 2025 - 10:06 AM (IST)

ਮਹਾਕੁੰਭ ''ਤੇ ਇਹ ਕੀ ਬੋਲ ਗਈ ਜਯਾ ਬੱਚਨ, ਭਾਜੜ ਮਾਮਲੇ ਨੂੰ ਲੈ ਕੇ ਦਿੱਤਾ ਵਿਵਾਦਿਤ ਬਿਆਨ

ਨਵੀਂ ਦਿੱਲੀ- ਸਮਾਜਵਾਦੀ ਪਾਰਟੀ (ਸਪਾ) ਦੀ ਸੰਸਦ ਮੈਂਬਰ ਜਯਾ ਬੱਚਨ ਨੇ ਕੁੰਭ ਮੇਲੇ ਨੂੰ ਲੈ ਕੇ ਇਕ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਲੇ ਦਾ ਪਾਣੀ ਸਭ ਤੋਂ ਵੱਧ ਦੂਸ਼ਿਤ ਹੈ ਕਿਉਂਕਿ ਭਾਜੜ 'ਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਨਦੀ 'ਚ ਸੁੱਟ ਦਿੱਤੀਆਂ ਗਈਆਂ ਸਨ, ਜਿਸ ਕਾਰਨ ਪਾਣੀ ਬਹੁਤ ਜ਼ਿਆਦਾ ਦੂਸ਼ਿਤ ਹੋ ਗਿਆ ਹੈ। ਸੰਸਦ ਕੰਪਲੈਕਸ 'ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਯਾ ਬੱਚਨ ਨੇ ਕਿਹਾ,''ਇਸ ਸਮੇਂ ਸਭ ਤੋਂ ਵੱਧ ਦੂਸ਼ਿਤ ਪਾਣੀ ਕਿੱਥੇ ਹੈ? ਕੁੰਭ 'ਚ… ਭਾਜੜ 'ਚ ਮਰਨ ਵਾਲਿਆਂ ਦੀਆਂ ਲਾਸ਼ਾਂ ਨਦੀ 'ਚ ਸੁੱਟ ਦਿੱਤੀਆਂ ਗਈਆਂ ਸਨ, ਜਿਸ ਕਾਰਨ ਪਾਣੀ ਦੂਸ਼ਿਤ ਹੋ ਗਿਆ ਹੈ। ਕੋਈ ਵੀ ਅਸਲ ਮੁੱਦਿਆਂ ਬਾਰੇ ਗੱਲ ਨਹੀਂ ਕਰ ਰਿਹਾ।''

ਇਹ ਵੀ ਪੜ੍ਹੋ : ATM ਤੋਂ ਪੈਸੇ ਕਢਵਾਉਣ 'ਤੇ ਵਧੀ ਫੀਸ, ਅੱਜ ਤੋਂ ਲਾਗੂ ਹੋ ਗਏ ਨਵੇਂ ਨਿਯਮ

ਇਸ ਦੇ ਨਾਲ ਹੀ ਸੰਸਦ ਮੈਂਬਰ ਨੇ ਮਹਾਕੁੰਭ ​​'ਚ ਆਉਣ ਵਾਲੇ ਲੋਕਾਂ ਦੀ ਗਿਣਤੀ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ,''ਕੁੰਭ 'ਚ ਆਉਣ ਵਾਲੇ ਆਮ ਲੋਕਾਂ ਨੂੰ ਕੋਈ ਵਿਸ਼ੇਸ਼ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ, ਉਨ੍ਹਾਂ ਲਈ ਕੋਈ ਪ੍ਰਬੰਧ ਨਹੀਂ ਹੈ।'' ਇਹ ਝੂਠ ਬੋਲਿਆ ਜਾ ਰਿਹਾ ਹੈ ਕਿ ਕਰੋੜਾਂ ਲੋਕ ਉੱਥੇ ਆਏ ਹਨ। ਇੰਨੀ ਵੱਡੀ ਗਿਣਤੀ 'ਚ ਲੋਕ ਕਿਸੇ ਵੀ ਸਮੇਂ ਇਕ ਥਾਂ 'ਤੇ ਕਿਵੇਂ ਇਕੱਠੇ ਹੋ ਸਕਦੇ ਹਨ ? ਜਯਾ ਬੱਚਨ ਦੇ ਇਸ ਬਿਆਨ 'ਤੇ ਭਾਜਪਾ ਨੇਤਾਵਾਂ, ਧਾਰਮਿਕ ਸੰਗਠਨਾਂ ਅਤੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਭਾਜਪਾ ਨੇ ਇਸ ਨੂੰ ਹਿੰਦੂ ਆਸਥਾ ਅਤੇ ਕੁੰਭ ਮੇਲੇ ਦਾ ਅਪਮਾਨ ਦੱਸਿਆ ਹੈ। ਇਸ ਦੇ ਨਾਲ ਹੀ ਕਈ ਧਾਰਮਿਕ ਆਗੂਆਂ ਅਤੇ ਸੰਗਠਨਾਂ ਨੇ ਜਯਾ ਬੱਚਨ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਦੇ ਬਿਆਨ ਨੂੰ 'ਗੁੰਮਰਾਹਕੁੰਨ ਅਤੇ ਅਸੰਵੇਦਨਸ਼ੀਲ' ਦੱਸਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News