ਦੰਗਾ ਦੋਸ਼ੀਆਂ ਦੇ ਸਵਾਗਤ ਨੂੰ ਜਯੰਤ ਸਿਨ੍ਹਾ ਨੇ ਦੱਸਿਆ ਸਹੀ

07/11/2018 9:35:59 AM

ਨਵੀਂ ਦਿੱਲੀ— ਝਾਰਖੰਡ 'ਚ ਕੁੱਟ-ਕੁੱਟ ਕੇ ਕੁਝ ਵਿਅਕਤੀਆਂ ਦੀ ਹੱਤਿਆ ਕਰਨ ਅਤੇ ਦੰਗਿਆਂ ਦੇ ਦੋਸ਼ੀਆਂ ਨੂੰ ਸਨਮਾਨਿਤ ਕਰਨ 'ਤੇ ਕੇਂਦਰੀ ਮੰਤਰੀ ਜਯੰਤ ਸਿਨ੍ਹਾ ਨੇ ਮੰਗਲਵਾਰ ਆਪਣੀ ਸਫਾਈ ਦਿੰਦਿਆਂ ਕਿਹਾ ਕਿ ਬੇਸ਼ੱਕ ਉਨ੍ਹਾਂ ਨੇ ਉਕਤ ਵਿਅਕਤੀਆਂ ਦਾ ਸਨਮਾਨ ਕੀਤਾ ਹੈ ਪਰ ਉਹ ਉਨ੍ਹਾਂ ਦੇ ਕੰਮ ਦੀ ਹਮਾਇਤ ਨਹੀਂ ਕਰਦੇ ਹਨ। ਇਥੇ ਇਕ ਸੰਮੇਲਨ 'ਚ ਬੋਲਦਿਆਂ ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਉਨ੍ਹਾਂ ਦੇ ਘਰ ਆਏ ਸਨ, ਇਸ ਲਈ ਉਨ੍ਹਾਂ ਨੂੰ ਉਨ੍ਹਾਂ ਦਾ ਸਨਮਾਨ ਕਰਨਾ ਪਿਆ। ਮੇਰੀ ਆਲੋਚਨਾ ਕਰਨ ਵਾਲਿਆਂ ਨੂੰ ਪਹਿਲਾਂ ਬੇਲ ਦੇ ਆਰਡਰ ਪੜ੍ਹਨੇ ਚਾਹੀਦੇ ਹਨ।
ਜਯੰਤ ਸਿਨ੍ਹਾ ਨੇ ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਉਹ ਹਰ ਤਰ੍ਹਾਂ ਦੀ ਹਿੰਸਾ ਦਾ ਵਿਰੋਧ ਕਰਦੇ ਹਨ। ਫਿਲਹਾਲ ਇਹ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ। ਮੈਂ ਟਵਿੱਟਰ 'ਤੇ ਆਪਣਾ ਪੱਖ ਪਹਿਲਾਂ ਹੀ ਪੇਸ਼ ਕਰ ਚੁੱਕਾ ਹਾਂ। ਹੁਣ ਕਾਨੂੰਨ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ। ਜੋ ਵੀ ਦੋਸ਼ੀ ਹੋਵੇ, ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਨਾਲ ਹੀ ਇਸ ਗੱਲ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ ਕਿ ਸਭ ਨੂੰ ਇਨਸਾਫ ਮਿਲੇ।


Related News