ਮਮਤਾ ਬੈਨਰਜੀ ਦੇ ਬਿਆਨ ਤੋਂ ਗੁੱਸਾ JDU, ਕਿਹਾ-CM ਵਰਗੇ ਅਹਿਮ ਅਹੁਦੇ ਦੇ ਯੋਗ ਨਹੀਂ
Friday, Aug 16, 2024 - 01:49 PM (IST)

ਦਿੱਲੀ/ਪਟਨਾ: ਜਨਤਾ ਦਲ ਯੂਨਾਈਟਿਡ (ਜੇਡੀਯੂ) ਦੇ ਨੇਤਾ ਕੇਸੀ ਤਿਆਗੀ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਬਿਆਨ 'ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮਮਤਾ ਬੈਨਰਜੀ ਦੇ ਬਿਆਨ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ। ਉਹ ਹੁਣ ਮੁੱਖ ਮੰਤਰੀ ਵਰਗੇ ਅਹਿਮ ਅਹੁਦੇ ਦੇ ਲਾਇਕ ਨਹੀਂ ਰਹੀ, ਉਸ ਦੀਆਂ ਨਾਰੀ ਸੰਵੇਦਨਾਵਾਂ ਮਰ ਚੁੱਕੀਆਂ ਹਨ।
ਇਹ ਵੀ ਪੜ੍ਹੋ - ਸਾਈਕਲ 'ਤੇ ਸਵਾਰ ਹੋ ਕੁੜੀ ਨੇ ਇਸ ਅੰਦਾਜ਼ 'ਚ ਮਨਾਇਆ ਆਜ਼ਾਦੀ ਦਿਵਸ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
ਇੱਧਰ, ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਮਮਤਾ ਬੈਨਰਜੀ ਦੇ ਬਿਆਨ 'ਤੇ ਕਿਹਾ ਕਿ ਮਮਤਾ ਬੈਨਰਜੀ 'ਮਾਂ ਮਤੀ ਮਾਨੁਸ਼' ਨੂੰ ਭੁੱਲ ਗਈ ਹੈ ਅਤੇ ਹੁਣ ਉਹਨਾਂ ਨੇ ਭਗਵਾਨ ਰਾਮ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਹਨ। ਗਿਰੀਰਾਜ ਸਿੰਘ ਨੇ ਕਿਹਾ ਕਿ ਕੋਲਕਾਤਾ ਵਿਚ ਵਾਪਰੀ ਘਟਨਾ ਨਿਰਭਯਾ ਕਾਂਡ ਜਿੰਨੀ ਹੀ ਬੇਰਹਿਮ ਹੈ... ਕੱਲ੍ਹ ਸਾਨੂੰ ਬੰਗਾਲ 'ਚ ਵੀ ਬਿਨਾਂ ਸਿਰ ਦੀ ਲਾਸ਼ ਮਿਲੀ ਸੀ। ਭਗਵਾਨ ਰਾਮ ਸ਼ਾਂਤੀ ਅਤੇ ਸਦਭਾਵਨਾ ਦੇ ਪ੍ਰਤੀਕ ਹਨ... ਉਹ ਬੰਗਾਲ ਵਿੱਚ ਬੇਇਨਸਾਫ਼ੀ ਨੂੰ ਖ਼ਤਮ ਕਰਨਗੇ। ਦੱਸ ਦੇਈਏ ਕਿ ਕੋਲਕਾਤਾ ਵਿੱਚ ਜੂਨੀਅਰ ਡਾਕਟਰ ਦੀ ਹੱਤਿਆ ਤੋਂ ਬਾਅਦ ਵਿਰੋਧ ਪ੍ਰਦਰਸ਼ਨ 'ਤੇ ਬੁੱਧਵਾਰ ਰਾਤ ਨੂੰ ਹੋਏ ਹਮਲੇ ਤੋਂ ਬਾਅਦ ਮਮਤਾ ਬੈਨਰਜੀ ਨੇ ਕਿਹਾ ਸੀ ਕਿ ਵਾਮ ਅਤੇ ਰਾਮ ਮਿਲ ਕੇ ਇਹ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ - ਬਾਥਰੂਮ ਕਰਨ ਗਏ ਵਿਅਕਤੀ ਨੂੰ ਸੁੰਨਸਾਨ ਜਗ੍ਹਾ ਤੋਂ ਮਿਲਿਆ ਸੂਟਕੇਸ, ਖੋਲ੍ਹਦੇ ਸਾਰ ਉੱਡ ਗਏ ਉਸ ਦੇ ਹੋਸ਼
ਮਮਤਾ ਬੈਨਰਜੀ ਨੇ ਕਿਹਾ ਸੀ ਕਿ ਜਿੱਥੋਂ ਤੱਕ ਮੈਨੂੰ ਜਾਣਕਾਰੀ ਮਿਲੀ ਹੈ, ਮੈਂ ਵਿਦਿਆਰਥੀਆਂ ਨੂੰ ਦੋਸ਼ ਨਹੀਂ ਦੇਵਾਂਗੀ। ਵਾਮ ਅਤੇ ਰਾਮ ਇਕੱਠੇ ਹੋ ਕੇ ਅਜਿਹਾ ਕਰ ਰਹੇ ਹਨ। ਘਟਨਾ ਬਹੁਤ ਮੰਦਭਾਗੀ ਹੈ, ਅਸੀਂ ਫਿਰ ਵੀ ਕਹਿੰਦੇ ਹਾਂ ਕਿ ਫਾਂਸੀ ਹੋਣੀ ਚਾਹੀਦੀ ਹੈ। ਅਸੀਂ ਸਾਰੇ ਦਸਤਾਵੇਜ਼ ਦੇ ਦਿੱਤੇ ਹਨ, ਜਦੋਂ ਤੱਕ ਸਾਡੀ ਪੁਲਸ ਜਾਂਚ ਕਰ ਰਹੀ ਸੀ, ਕੁਝ ਵੀ ਲੀਕ ਨਹੀਂ ਹੋਇਆ ਸੀ। ਮੇਰੀਆਂ ਹਮਦਰਦੀਆਂ ਅਤੇ ਬੰਗਾਲ ਦੇ ਲੋਕਾਂ ਦੀਆਂ ਸੰਵੇਦਨਾਵਾਂ ਪੀੜਤ ਪਰਿਵਾਰ ਦੇ ਨਾਲ ਹਨ...ਇਹ ਬਹੁਤ ਵੱਡਾ ਗੁਨਾਹ ਹੈ, ਇਸ ਦੀ ਇੱਕੋ ਇੱਕ ਸਜ਼ਾ ਮੌਤ ਦੀ ਸਜ਼ਾ ਹੈ, ਜੇਕਰ ਦੋਸ਼ੀ ਨੂੰ ਫਾਂਸੀ ਦਿੱਤੀ ਜਾਵੇ ਤਾਂ ਹੀ ਲੋਕ ਇਸ ਤੋਂ ਸਬਕ ਸਿੱਖਣਗੇ ਪਰ ਕਿਸੇ ਬੇਕਸੂਰ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ।
ਇਹ ਵੀ ਪੜ੍ਹੋ - ਕੋਲਕਾਤਾ ਡਾਕਟਰ ਰੇਪ-ਮਰਡਰ ਮਾਮਲੇ 'ਚ ਦੋ ਵੱਡੇ ਖੁਲਾਸੇ: ਬਲਾਤਕਾਰ ਨਹੀਂ ਗੈਂਗਰੇਪ, ਕੁੜੀ ਨੂੰ ਵੇਖ ਬੇਹੋਸ਼ ਹੋਏ ਪਿਤਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8