ਬਿਹਾਰ ਵਿਧਾਨ ਸਭਾ ਚੋਣਾਂ ; JDU ਨੇ 57 ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
Wednesday, Oct 15, 2025 - 01:05 PM (IST)

ਨੈਸ਼ਨਲ ਡੈਸਕ- ਬਿਹਾਰ 'ਚ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ। ਇਸੇ ਦੌਰਾਨ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਜਨਤਾ ਦਲ ਯੂਨਾਈਟਿਡ (ਜੇ.ਡੀ.ਯੂ.) ਨੇ 57 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਕਈ ਸੀਟਾਂ 'ਤੇ ਉਮੀਦਵਾਰ ਨੂੰ ਲੈ ਕੇ ਹਾਲੇ ਚਰਚਾ ਜਾਰੀ ਹੈ, ਜਿਸ ਕਾਰਨ ਉਨ੍ਹਾਂ ਸੀਟਾਂ 'ਤੇ ਹਾਲੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਬਿਹਾਰ ਦੀ ਮੌਜੂਦਾ ਸਰਕਾਰ ਦਾ ਕਾਰਜਕਾਲ 22 ਨਵੰਬਰ 2025 ਨੂੰ ਖ਼ਤਮ ਹੋ ਰਿਹਾ ਹੈ ਤੇ ਚੋਣ ਕਮਿਸ਼ਨ ਨੇ ਨਵੀਂ ਸਰਕਾਰ ਦੀ ਚੋਣ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੂਬੇ 'ਚ ਇਸ ਵਾਰ 2 ਪੜਾਵਾਂ 'ਚ ਚੋਣਾਂ ਹੋਣਗੀਆਂ। ਪਹਿਲੇ ਪੜਾਅ ਦੀ ਵੋਟਿੰਗ 6 ਨਵੰਬਰ ਨੂੰ, ਜਦਕਿ ਦੂਜੇ ਪੜਾਅ ਲਈ 11 ਨਵੰਬਰ ਨੂੰ ਵੋਟਿੰਗ ਹੋਵੇਗੀ। ਚੋਣਾਂ ਦੇ ਨਤੀਜਿਆਂ ਦਾ ਐਲਾਨ 14 ਨਵੰਬਰ ਨੂੰ ਕਰ ਦਿੱਤਾ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e