ਵੱਡੀ ਖ਼ਬਰ : ਜੇਡੀਯੂ ਨੇਤਾ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ, ਕੰਬ ਗਿਆ ਪੂਰਾ ਇਲਾਕਾ
Wednesday, Dec 10, 2025 - 11:48 AM (IST)
ਪਟਨਾ : ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਜੇਡੀਯੂ ਆਗੂ ਨੀਲੇਸ਼ ਕੁਮਾਰ (37) ਦਾ ਕੁਝ ਅਪਰਾਧੀਆਂ ਵਲੋਂ ਗੋਲੀ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ। ਇਸ ਹਮਲੇ ਤੋਂ ਬਾਅਦ ਅਪਰਾਧੀ ਆਪਣੇ ਹਥਿਆਰ ਲਹਿਰਾਉਂਦੇ ਹੋਏ ਵਾਰਦਾਤ ਵਾਲੀ ਥਾਂ ਤੋਂ ਭੱਜ ਗਏ। ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਜ਼ਿਲ੍ਹੇ ਦੇ ਚੌਦਹੀ ਥਾਣਾ ਖੇਤਰ ਵਿੱਚ ਸਥਿਤ ਪੀਰਨਗਰ ਪਿੰਡ ਵਿੱਚ ਵਾਪਰੀ ਹੈ।
ਪੜ੍ਹੋ ਇਹ ਵੀ - ਸੁਹਾਗਰਾਤ ਵਾਲੇ ਦਿਨ ਭੜਕੀ ਲਾੜੀ, ਵਿਆਹ ਤੋਂ 3 ਦਿਨ ਬਾਅਦ ਮੰਗਿਆ ਤਲਾਕ, ਹੈਰਾਨ ਕਰੇਗੀ ਵਜ੍ਹਾ
ਦੱਸਿਆ ਜਾ ਰਿਹਾ ਹੈ ਕਿ ਨੀਲੇਸ਼ ਕੁਮਾਰ, ਜੋ ਆਪਣੇ ਘਰ ਤੋਂ ਥੋੜ੍ਹੀ ਦੂਰੀ 'ਤੇ ਆਪਣੇ ਪਸ਼ੂਆਂ ਦੇ ਵਾੜੇ ਵਿੱਚ ਸੌਂ ਰਿਹਾ ਸੀ, 'ਤੇ ਅਚਾਨਕ ਛੇ ਤੋਂ ਵੱਧ ਅਪਰਾਧੀਆਂ ਨੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਉਸ 'ਤੇ ਧੜਾਧੜ ਗੋਲੀਆਂ ਚਲਾਈਆਂ, ਜਿਨ੍ਹਾਂ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਮੌਕੇ 'ਤੇ ਪਹੁੰਚ ਗਏ ਪਰ ਉਦੋਂ ਤੱਕ ਹਥਿਆਰਬੰਦ ਅਪਰਾਧੀ ਭੱਜ ਚੁੱਕੇ ਸਨ। ਜਦੋਂ ਪਰਿਵਾਰ ਵਾਲੇ ਉਥੇ ਪਹੁੰਚੇ, ਨੀਲੇਸ਼ ਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਮੰਝੌਲ ਡੀਐਸਪੀ ਅਤੇ ਚੌਦਾਹੀ ਪੁਲਸ ਸਟੇਸ਼ਨ ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ - ਸੜਕ 'ਤੇ ਜਾਂਦੀ ਕਾਰ ਉੱਪਰ ਆ ਡਿੱਗਾ ਜਹਾਜ਼, ਪੈ ਗਈਆਂ ਭਾਜੜਾਂ (ਵੀਡੀਓ)
ਲਾਸ਼ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ ਗਿਆ ਅਤੇ ਐਫਐਸਐਲ ਟੀਮ ਸਬੂਤ ਇਕੱਠੇ ਕਰ ਰਹੀ ਹੈ। ਮ੍ਰਿਤਕ ਦੇ ਪਿਤਾ ਰਾਮਬਲੀ ਮਹਤੋ ਨੇ ਦੱਸਿਆ ਕਿ ਨੀਲੇਸ਼ ਪਹਿਲਾਂ ਜੇਡੀਯੂ ਪੰਚਾਇਤ ਪ੍ਰਧਾਨ ਸੀ ਅਤੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਸਰਗਰਮ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਉਸਦਾ ਪਹਿਲਾਂ ਉਸੇ ਪਿੰਡ ਦੇ ਬ੍ਰਿਜੇਸ਼ ਕੁਮਾਰ ਨਾਲ ਜ਼ਮੀਨੀ ਵਿਵਾਦ ਸੀ। ਬੇਗੂਸਰਾਏ ਦੇ ਐੱਸਪੀ ਮਨੀਸ਼ ਨੇ ਕਿਹਾ, "ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਪੁਰਾਣੇ ਜ਼ਮੀਨੀ ਵਿਵਾਦ ਕਾਰਨ ਹੋਈ ਹੈ। ਦੋਵਾਂ ਧਿਰਾਂ ਵਿਚਕਾਰ 2019 ਵਿੱਚ ਕੇਸ ਦਰਜ ਕੀਤਾ ਗਿਆ ਸੀ। ਪਰਿਵਾਰ ਦੇ ਦੋਸ਼ਾਂ ਦੇ ਆਧਾਰ 'ਤੇ ਬ੍ਰਿਜੇਸ਼ ਕੁਮਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।"
ਪੜ੍ਹੋ ਇਹ ਵੀ - ਠੰਡ ਕਾਰਨ ਬਦਲਿਆ ਸਕੂਲਾਂ ਦਾ ਸਮਾਂ! ਹੁਣ ਇਸ ਸਮੇਂ ਲੱਗਣਗੀਆਂ ਕਲਾਸਾਂ, ਇਸ ਸੂਬੇ 'ਚ ਜਾਰੀ ਹੋਏ ਹੁਕਮ
