ਜੇਡੀਯੂ ਦੇ ਰਾਸ਼ਟਰੀ ਬੁਲਾਰੇ ਰਾਜੀਵ ਰੰਜਨ ਦਾ ਦਿਹਾਂਤ, ਨਿਤੀਸ਼ ਨੇ ਜਤਾਇਆ ਦੁੱਖ

Friday, Jul 26, 2024 - 02:40 AM (IST)

ਪਟਨਾ — ਬਿਹਾਰ 'ਚ ਸੱਤਾਧਾਰੀ ਜਨਤਾ ਦਲ ਯੂਨਾਈਟਿਡ (ਜੇ.ਡੀ.ਯੂ.) ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਬੁਲਾਰੇ ਰਾਜੀਵ ਰੰਜਨ ਦਾ ਵੀਰਵਾਰ ਦੇਰ ਸ਼ਾਮ ਦਿੱਲੀ ਦੇ ਇਕ ਨਿੱਜੀ ਹਸਪਤਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਦੇਰ ਸ਼ਾਮ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਦੇ ਬੇਟੇ ਨੇ ਉਨ੍ਹਾਂ ਨੂੰ ਦਿੱਲੀ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਕਰੀਬ ਡੇਢ ਘੰਟੇ ਤੱਕ ਉਸ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋਏ ਅਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ- ਚਰਨਜੀਤ ਚੰਨੀ ਵੱਲੋਂ ਅੰਮ੍ਰਿਤਪਾਲ ਬਾਰੇ ਦਿੱਤੇ ਬਿਆਨ ਤੋਂ ਕਾਂਗਰਸ ਨੇ ਕੀਤਾ ਕਿਨਾਰਾ, ਕਿਹਾ-ਇਹ ਉਨ੍ਹਾਂ ਦੀ ਆਪਣੀ ਰਾਇ

ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਕਰੀਬੀ ਮੰਨੇ ਜਾਂਦੇ ਰੰਜਨ 2010 ਵਿੱਚ ਨਾਲੰਦਾ ਜ਼ਿਲ੍ਹੇ ਦੇ ਇਸਲਾਮਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਹਾਲਾਂਕਿ ਇਸ ਤੋਂ ਬਾਅਦ ਉਹ ਸਾਲ 2015 'ਚ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੂੰ ਭਾਜਪਾ ਵਿੱਚ ਸੂਬਾ ਮੀਤ ਪ੍ਰਧਾਨ ਅਤੇ ਬੁਲਾਰਾ ਬਣਾਇਆ ਗਿਆ ਸੀ। ਲੰਬੇ ਸਮੇਂ ਤੱਕ ਭਾਜਪਾ ਵਿੱਚ ਰਹਿਣ ਤੋਂ ਬਾਅਦ, ਉਹ ਸਾਲ 2023 ਵਿੱਚ ਦੁਬਾਰਾ ਜੇਡੀਯੂ ਵਿੱਚ ਸ਼ਾਮਲ ਹੋਏ। ਰੰਜਨ ਨੂੰ ਇਸ ਸਾਲ ਜੂਨ 'ਚ ਦਿੱਲੀ 'ਚ ਜੇਡੀਯੂ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ 'ਚ ਸੰਗਠਨ ਦੇ ਵਿਸਥਾਰ ਦੌਰਾਨ ਰਾਸ਼ਟਰੀ ਜਨਰਲ ਸਕੱਤਰ ਬਣਾਇਆ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਕੌਮੀ ਬੁਲਾਰੇ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।

ਇਹ ਵੀ ਪੜ੍ਹੋ- ਸ਼ੁੱਕਰਵਾਰ ਤੋਂ ਕਿਸਾਨਾਂ ਨੂੰ ਮਿਲੇਗੀ 14 ਘੰਟੇ ਬਿਜਲੀ, ਘੱਟ ਬਾਰਿਸ਼ ਦੀ ਸਥਿਤੀ ਨੂੰ ਦੇਖਦੇ ਹੋਏ CM ਨੇ ਲਿਆ ਫੈਸਲਾ

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜੀਵ ਰੰਜਨ ਦੇ ਬੇਵਕਤੀ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜੀਵ ਰੰਜਨ ਇੱਕ ਹੁਨਰਮੰਦ ਸਿਆਸਤਦਾਨ ਅਤੇ ਪ੍ਰਸਿੱਧ ਸਮਾਜ ਸੇਵਕ ਸਨ। ਉਨ੍ਹਾਂ ਦੇ ਦੇਹਾਂਤ ਨਾਲ ਰਾਜਸੀ ਅਤੇ ਸਮਾਜਿਕ ਖੇਤਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ।

ਸ਼ੋਕ ਪ੍ਰਗਟ ਕਰਦੇ ਹੋਏ ਜੇਡੀਯੂ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਰਾਜੀਵ ਰੰਜਨ ਸਿੰਘ ਉਰਫ ਲਲਨ ਸਿੰਘ ਨੇ ਕਿਹਾ, 'ਸਾਨੂੰ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਸ਼ਟਰੀ ਬੁਲਾਰੇ ਰਾਜੀਵ ਰੰਜਨ ਜੀ ਦੇ ਦੇਹਾਂਤ ਦੀ ਦੁਖਦਾਈ ਖਬਰ ਮਿਲੀ ਹੈ। ਉਨ੍ਹਾਂ ਦੇ ਦੇਹਾਂਤ ਨਾਲ ਇੱਕ ਹੁਨਰਮੰਦ ਸਿਆਸਤਦਾਨ ਅਤੇ ਮਿਹਨਤੀ ਸਾਥੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮੈਂ ਪ੍ਰਮਾਤਮਾ ਅੱਗੇ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਦੁਖੀ ਪਰਿਵਾਰ ਲਈ ਬਲ ਬਖਸ਼ਣ ਦੀ ਅਰਦਾਸ ਕਰਦਾ ਹਾਂ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


Inder Prajapati

Content Editor

Related News